Uncategorized ਫਤਹਿਗੜ੍ਹ ਦੇ ਹਲਕਾ ਅਮਲੋਹ ’ਚ ਨਸ਼ਾ ਮੁਕਤੀ ਯਾਤਰਾ/ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਕੀਤੀ ਅਗਵਾਈ/ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੂੰ ਦੱਸਿਆ ਜ਼ਿੰਮੇਵਾਰ By admin - May 20, 2025 0 8 Facebook Twitter Pinterest WhatsApp ਪੰਜਾਬ ਸਰਕਾਰ ਦੀ ਮੁਹਿੰਮ ਤਹਿਤ ਅੱਜ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿਖੇ ਨਸ਼ਾ ਮੁਕਤੀ ਯਾਤਰਾ ਕੱਢੀ ਗਈ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਕੱਢੀ ਗਈ ਯਾਤਰਾ ਵਿਚ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਕੇ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਅਲਾਮਤ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਸਨ, ਜਿਸ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਸਿਰਤੋੜ ਕੋਸ਼ਿਸ਼ਾਂ ਕਰ ਰਹੀ ਐ ਅਤੇ ਛੇਤੀ ਹੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾ ਦਿੱਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਜੋ ਵੀ ਨਸ਼ੇ ਦਾ ਕਾਰੋਬਾਰ ਕਰਦੇ ਹਨ ਉਹਨਾਂ ਦੇ ਵੱਲੋਂ ਪੰਜਾਬ ਸਰਕਾਰ ਵੱਲੋਂ ਸਖਤ ਐਕਸ਼ਨ ਲਏ ਜਾ ਰਹੇ ਹਨ ਜਿਵੇਂ ਕਿ ਪਿਛਲੇ ਸਮੇਂ ਦੇ ਵਿੱਚ ਨਸ਼ਾ ਤਸਕਰਾਂ ਦੇ ਘਰ ਢਾਏ ਗਏ ਹਨ ਉਸੇ ਤਰ੍ਹਾਂ ਹੀ ਇਹ ਕਾਰਵਾਈ ਜਾਰੀ ਰਹੇਗੀ। ਉਥੇ ਹੀ ਉਹਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਪਾਣੀ ਦਾ ਇੱਕ ਬੂੰਦ ਵੀ ਹਰਿਆਣੇ ਨੂੰ ਨਹੀਂ ਦਿੱਤਾ ਜਾਵੇਗਾ। ਜਿਸ ਦੇ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਮੋਰਚਾ ਸ਼ੁਰੂ ਕੀਤਾ ਗਿਆ ਹੈ ਜਿਸ ਦੇ ਵਿੱਚ ਵੱਖ-ਵੱਖ ਸਮੇਂ ਤੇ ਪੰਜਾਬ ਦੇ ਹਰ ਹਲਕਿਆਂ ਤੋਂ ਲੋਕ ਮੋਰਚੇ ਦੇ ਵਿੱਚ ਸ਼ਾਮਿਲ ਹੁੰਦੇ ਹਨ।