Uncategorized ਫਿਰੋਜ਼ਪੁਰ ਪੁਲਿਸ ਵੱਲੋਂ 2 ਕਿੱਲੋ ਹੈਰੋਇਨ ਸਮੇਤ ਦੋ ਕਾਬੂ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - May 20, 2025 0 7 Facebook Twitter Pinterest WhatsApp ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਦੋ ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 2 ਕਿਲੋ 20 ਗਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਐ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਜਿਸ ਵਿੱਚ ਸੀਆਈ ਏ ਸਟਾਫ਼ ਨੇ ਦੋ ਲੋਕਾਂ ਨੂੰ ਗਿਰਫਤਾਰ ਕਰ ਉਨ੍ਹਾਂ ਕੋਲੋਂ 2 ਕਿਲੋ 20 ਗ੍ਰਾਮ ਹੈਰੋਇਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਸਮੇਤ 2 ਲੋਕਾਂ ਨੂੰ ਗਿਰਫਤਾਰ ਕੀਤਾ ਹੈ। ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਹੋਰ ਵੀ ਪੁਛਗਿੱਛ ਕੀਤੀ ਜਾ ਰਹੀ ਹੈ। ਕਿ ਇਹ ਇਹਨੀ ਵੱਡੀ ਖੇਪ ਕਿਥੇ ਲੈਕੇ ਜਾ ਰਹੇ ਸਨ। ਪੁਲਿਸ ਨੂੰ ਮੁਲਜਮਾਂ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।