ਬਟਾਲਾ ’ਚ ਪੁਲਿਸ ਦੇ ਅਤਿਵਾਦੀਆਂ ਵਿਚਾਲੇ ਮੁਕਾਬਲਾ/ ਦਹਿਸ਼ਤਗਰਦ ਮਾਡਿਊਲ ਦੇ 6 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ/ ਮੁਕਾਬਲੇ ’ਚ ਇਕ ਜ਼ਖਮੀ, 30 ਬੋਰ ਦਾ ਪਿਸਟਲ ਵੀ ਬਰਾਮਦ

0
6

ਬਟਾਲਾ ਵਿੱਚ ਦਹਿਸ਼ਤਗਰਦਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਐ। ਪੁਲਿਸ ਦੀ ਜਵਾਵੀ ਕਾਰਵਾਈ ਦੌਰਾਨ ਜਤਿਨ ਕੁਮਾਰ ਉਰਫ਼ ਰੋਹਨ ਨਾਮ ਦਾ ਮੁਲਜ਼ਮ ਜ਼ਖਮੀ ਹੋ ਗਿਆ। ਪੁਲਿਸ ਹੁਣ ਤਕ ਇਸ ਮਾਡਿਊਲ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕਰ ਚੁੱਕੀ ਐ। ਜਾਣਕਾਰੀ ਅਨੁਸਾਰ ਪੁਲਿਸ ਮੁਲਜਮ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ ਕਿ ਮੁਲਜਮ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਤੋ ਬਾਅਦ ਪੁਲਿਸ ਦੀ ਕੀਤੀ ਜਵਾਬੀ ਕਾਰਵਾਈ ਵਿਚ ਮੁਲਜਮ ਜ਼ਖਮੀ ਹੋ ਗਿਆ, ਜਿਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸੋਹੇਲ ਕਾਸਿਮ ਨੇ ਦੱਸਿਆ ਕਿ ਓਪਰੇਸ਼ਨ ਵਿਚ ਛੇ ਦਹਿਸ਼ਤਗਰਦ ਗਿਰਫਤਾਰ ਕੀਤੇ ਗਏ ਹਨ। ਜਿਨ੍ਹਾਂ ਵਿੱਚ, ਜਤਿਨ ਕੁਮਾਰ ਉਰਫ਼ ਰੋਹਨ,  ਬਰਿੰਦਰ ਸਿੰਘ ਉਰਫ਼ ਸਾਜਨ, ਰਾਹੁਲ ਮਸੀਹ, ਅਬ੍ਰਾਹਮ ਉਰਫ਼ ਰੋਹਿਤ, ਸੋਹਿਤ ਅਤੇ ਸੁਨੀਲ ਕੁਮਾਰ ਦੇ ਨਾਮ ਸ਼ਾਮਿਲ ਨੇ। ਇਹ ਮਾਡਿਊਲ ਪਾਕਿਸਤਾਨ ਦੀ ਆਈਐਸਆਈ ਦੇ ਇਸ਼ਾਰੇ ’ਤੇ ਪੁਰਤਗਾਲ ਸਥਿਤ ਮਨਿੰਦਰ ਬਿੱਲਾ ਅਤੇ ਹਾਲ ਹੀ ਵਿੱਚ ਖਾਲਿਸਤਾਨ ਸਮਰਥਕ ਸੰਘਰਸ਼ ਬੀਕੇਆਈ  ਦੀ ਕਮਾਂਡ ਸੰਭਾਲਣ ਵਾਲੇ ਮੱਨੂੰ ਅਗਵਾਨ ਦੇ ਦਿਸ਼ਾ-ਨਿਰਦੇਸ਼ ਹੇਠ ਕੰਮ ਕਰ ਰਿਹਾ ਸੀ। ਗ੍ਰਿਫਤਾਰ ਦਹਿਸ਼ਤਗਰਦਾਂ ਨੇ ਹਾਲ ਹੀ ਵਿੱਚ ਬਟਾਲਾ ਦੇ ਇੱਕ ਸ਼ਰਾਬ ਦੇ ਠੇਕੇ ਦੇ ਬਾਹਰ ਗ੍ਰਨੇਡ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੇ ਓਥੇ ਤੋਂ ਇੱਕ 30 ਬੋਰ ਦੀ ਪਿਸਤੋਲ ਵੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਬਟਾਲਾ ਸਿਵਿਲ ਲਾਈਨਜ਼ ਥਾਣੇ ਵਿੱਚ ਭਾਰਤੀ ਨਿਆਂਐ ਸਹਿਣਾ  ਅਤੇ ਗੈਰਕਾਨੂੰਨੀ ਗਤਿਵਿਧੀਆਂ ਰੋਕਥਾਮ ਐਕਟ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here