Uncategorized ਜਲੰਧਰ ’ਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਚੱਲੀ ਗੋਲੀ/ ਗੋਲੀ ਲੱਗਣ ਨਾਲ ਬੱਚੇ ਦਾ ਪਿਤਾ ਜ਼ਖਮੀ/ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ By admin - May 21, 2025 0 4 Facebook Twitter Pinterest WhatsApp ਜਲੰਧਰ ਦੇ ਥਾਣਾ ਭਾਰਗੋ ਕੈਂਪ ਅਧੀਨ ਆਉਂਦੇ ਦਸਮੇਸ਼ ਨਗਰ ਇਲਾਕੇ ਅੰਦਰ ਬੱਚਿਆਂ ਦੀ ਲੜਾਈ ਨੂੰ ਲੈ ਕੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਐ। ਘਟਨਾ ਵਿਚ ਇਕ ਸਖਸ ਦੇ ਗੋਲੀ ਲੱਗੀ ਐ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖਮੀ ਦੇ ਦੱਸਣ ਮੁਤਾਬਕ ਉਸ ਦੇ ਮੁੰਡੇ ਦੇ ਮੁਹੱਲੇ ਵਿਚ ਰਹਿੰਦੇ ਮੁੰਡਿਆਂ ਨਾਲ ਝਗੜਾ ਹੋਇਆ ਸੀ, ਜਿਸ ਦੀ ਰੰਜ਼ਿਸ਼ ਤਹਿਤ ਉਨ੍ਹਾਂ ਨੇ ਬਾਹਰੋਂ ਬੰਦੇ ਬੁਲਾ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਗੋਲੀ ਵੀ ਚਲਾਈ ਜਿਸ ਕਾਰਨ ਉਹ ਜ਼ਖਮੀ ਹੋ ਗਿਆ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।