ਤਰਨ ਤਾਰਨ ’ਚ ਗੁਆਂਢੀ ਵੱਲੋਂ ਨੌਜਵਾਨ ਦਾ ਕਤਲ/ ਘਰ ਤੋਂ ਬੁਲਾ ਕੇ ਅੰਜ਼ਾਮ ਦਿੱਤੀ ਵਾਰਦਾਤ/ ਪਰਿਵਾਰ ਨੇ ਲਾਈ ਇਨਸਾਫ਼ ਦੀ ਗੁਹਾਰ

0
9

ਤਰਨ ਤਾਰਨ ਸ਼ਹਿਰ ਅੰਦਰ ਅਪਰਾਧਿਕ ਘਟਨਾਵਾਂ ਦਾ ਸਿਲਸਿਲਾ ਥੰਮ ਨਹੀਂ ਰਿਹਾ। ਤਾਜ਼ਾ ਮਾਮਲਾ ਪਿੰਡ ਵਲੀਪੁਰ ਤੋਂ ਸਾਹਮਣੇ ਆਇਆ ਐ, ਜਿੱਥੇ ਇਕ ਸਖਸ਼ ਨੇ ਆਪਣੇ ਗੁਆਢ ਵਿਚ ਰਹਿੰਦੇ 19 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 19 ਸਾਲਾ ਰੋਬਿਨ ਵਜੋਂ ਹੋਈ ਐ। ਮ੍ਰਿਤਕ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ ਐ। ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਦੱਸਣ ਮੁਤਾਬਕ ਰੋਬਿਨ ਨੂੰ ਗੁਆਢ ਵਿਚ ਰਹਿੰਦੇ ਵਿਅਕਤੀ ਨੇ ਆਪਣੇ ਘਰ ਬੁਲਾਇਆ ਸੀ ਅਤੇ ਬਾਅਦ ਵਿਚ ਉਸ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ ਐ। ਪਰਿਵਾਰ ਦੇ ਦੱਸਣ ਮੁਤਾਬਕ ਇਹ ਕਤਲ ਗੁਆਢੀਆਂ ਨੇ ਹੀ ਕੀਤਾ ਐ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ ਦੀ ਗੁਹਾਰ ਲਾਈ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here