Uncategorized ਤਰਨ ਤਾਰਨ ਦੇ ਛੋਟਾ ਝਬਾਲ ’ਚ ਗੁਟਕਾ ਸਾਹਿਬ ਦੀ ਬੇਅਦਬੀ/ ਵੱਖ ਵੱਖ ਥਾਵਾਂ ਤੋਂ ਪਾਟੇ ਹੋਏ ਮਿਲੇ ਗੁਟਕਾ ਸਾਹਿਬ ਦੇ ਅੰਗ By admin - May 21, 2025 0 4 Facebook Twitter Pinterest WhatsApp ਤਰਨ ਤਾਰਨ ਅਧੀਨ ਆਉਂਦੇ ਪਿੰਡ ਛੋਟਾ ਝਬਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇੱਥੇ ਵੱਖ ਵੱਖ ਥਾਵਾਂ ਤੋਂ ਸ੍ਰੀ ਜਪੁਜੀ ਸਾਹਿਬ ਬਾਣੀ ਵਾਲੇ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਬਰਾਮਦ ਹੋਏ ਨੇ। ਘਟਨਾ ਤੋਂ ਬਾਅਦ ਪਿੰਡ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਅੰਗ ਪਿੰਡ ਵਿਚ ਖਿੱਲਰੇ ਪਏ ਸਨ। ਲੋਕਾਂ ਨੇ ਸਤਿਕਾਰ ਸਹਿਤ ਅੰਗ ਇਕੱਠੇ ਕੀਤੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਮੌਕੇ ‘ਤੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਗੁੱਟਕਾ ਸਾਹਿਬ ਦੇ ਅੰਗਾਂ ਨੂੰ ਬੜੇ ਅਦਬ ਨਾਲ ਸਮੇਟ ਕੇ ਸਿਰੋਪਾ ਸਾਹਿਬ ਵਿਖੇ ਰੱਖਿਆ ਗਿਆ ਹੈ, ਜਿਸ ਤਰ੍ਹਾਂ ਪਿੰਡ ਵਾਲੇ ਕਹਿਣਗੇ ਉਸ ਹਿਸਾਬ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਦੱਸਣਯੋਗ ਐ ਕਿ ਇਸ ਘਟਨਾ ਤੋਂ ਪਹਿਲਾਂ ਤਰਨਤਾਰਨ ਦੇ ਨਾਨਕਸਰ ਤੋਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿੱਥੇ ਗੁਰਦੁਆਰਾ ਸਾਹਿਬ ਸਾਂਝੀ ਦੀਵਾਰ ਦੇ ਅੰਦਰੋਂ ਗੁਟਕਾ ਸਾਹਿਬ ਦੇ ਸੜੇ ਹੋਏ ਅੰਗ ਮਿਲੇ ਸਨ। ਉਸ ਵੇਲੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਘਟਨਾ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਉਹ ਮੁੜ ਉਸੇ ਤਰ੍ਹਾਂ ਦੀ ਘਟਨਾ ਵਾਪਰਨ ਤੋਂ ਬਾਅਦ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਤਹਿਤ ਤਕ ਜਾ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਐ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।