Uncategorized ਬਰਨਾਲਾ ਪੁਲਿਸ ਦੀ ਨਸ਼ਿਆਂ ਖਿਲਾਫ਼ ਜੰਗ ਜਾਰੀ/ 65 ਦਿਨਾਂ ਦੌਰਾਨ 236 ਨਸ਼ਾ ਤਸਕਰ ਗ੍ਰਿਫਤਾਰ/ ਭਾਰੀ ਮਾਤਰਾ ’ਚ ਨਸ਼ੇ ਤੇ ਡਰੱਗ ਮਨੀ ਬਰਾਮਦ By admin - May 21, 2025 0 7 Facebook Twitter Pinterest WhatsApp ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਗੱਲ ਜੇਕਰ ਬਰਨਾਲਾ ਜ਼ਿਲ੍ਹੇ ਦੀ ਕੀਤੀ ਜਾਵੇ ਤਾਂ ਇੱਥੇ ਪਿਛਲੇ 65 ਦਿਨਾਂ ਦੌਰਾਨ ਚੱਲੇ ਅਭਿਆਨ ਦੌਰਾਨ 236 ਦੇ ਕਰੀਬ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਗਿਆ ਐ। ਇਸ ਤੋਂ ਇਲਾਵਾ ਭਾਰੀ ਵਿਚ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ ਕੀਤੀ ਐ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੇ ਨਾਲ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਦੇ ਉਪਰਾਲੇ ਵੀ ਕੀਤੇ ਜਾ ਰਹੇ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਮੁਹੰਮਦ ਸਰਾਫਰਾਜ ਆਲਮ ਨੇ ਕਿਹਾ ਕਿ ਪੁਲਿਸ ਦੀ ਸਖਤੀ ਤੋਂ ਬਾਅਦ ਨਸ਼ਾ ਤਸਕਰੀ ਮਾਮਲਿਆਂ ਵਿਚ ਭਾਰੀ ਕਮੀ ਆਈ ਐ ਅਤੇ ਲੋਕਾਂ ਅੰਦਰ ਵਿਚ ਨਸ਼ਿਆਂ ਖਿਲਾਫ ਜਾਗਰਤੀ ਆਈ ਐ, ਜਿਸ ਦੀ ਬਦੌਲਤ ਲੋਕ ਨਸ਼ਾ ਤਸਕਰਾਂ ਖਿਲਾਫ ਖੁਲ੍ਹ ਕੇ ਸਾਹਮਣੇ ਆਉਣ ਲੱਗੇ ਨੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ 65 ਦਿਨਾਂ ਦੀ ਮੁਹਿੰਮ ਦੌਰਾਨ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਵਿਚ ਕਾਮਯਾਬ ਹੋਇਆ ਐ ਅਤੇ ਛੇਤੀ ਹੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾ ਦਿੱਤਾ ਜਾਵੇਗਾ।