Uncategorized ਮੋਗਾ ’ਚ ਵਿਧਾਇਕ ਦੀ ਅਗਵਾਈ ਹੇਠ ਕੱਢੀ ਨਸ਼ਾ ਮੁਕਤੀ ਯਾਤਰਾ/ ਵਿਧਾਇਕ ਅਮਨਦੀਪ ਕੌਰ ਅਰੌੜਾ ਨੇ ਨਸ਼ਾ ਮੁਕਤ ਪੰਜਾਬ ਦਾ ਦਿੱਤਾ ਸੱਦਾ/ ਕਿਹਾ, ਜਲਦ ਨਸ਼ਾ ਮੁਕਤ ਹੋ ਕੇ ਫਿਰ ਤੋਂ ਬਣੇਗਾ ਰੰਗਲਾ ਪੰਜਾਬ By admin - May 21, 2025 0 6 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਵਿੱਢੀ ਹੋਈ ਐ, ਜਿਸ ਦੇ ਤਹਿਤ ਸੂਬੇ ਭਰ ਅੰਦਰ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਐ। ਇਸੇ ਤਹਿਤ ਅੱਜ ਮੋਗਾ ਵਿਖੇ ਵੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਕੱਢੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਅਮਨਦੀਪ ਅਰੋੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਉਹ ਮੁਹਿੰਮ ਹੁਣ ਜ਼ਮੀਨੀ ਪੱਧਰ ਤੇ ਮੁਹਿੰਮ ਪਹੁੰਚ ਚੁੱਕੀ ਹੈ, ਜਿਸ ਦੇ ਚਲਦਿਆਂ ਛੇਤੀ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਰੰਗਲਾ ਪੰਜਾਬ ਬਣਾ ਦਿੱਤਾ ਜਾਵੇਗਾ।