Uncategorized ਲਧਿਆਣਾ ਦੇ ਆਤਮ ਪਾਰਕ ਨੇੜੇ ਪਲਟਿਆ ਟਰੱਕ/ ਜਾਨੀ ਨੁਕਸਾਨ ਤੋਂ ਰਿਹਾ ਬਚਾਅ, ਪੁਲਿਸ ਕਰ ਰਹੀ ਜਾਂਚ By admin - May 21, 2025 0 5 Facebook Twitter Pinterest WhatsApp ਲੁਧਿਆਣਾ ਦੇ ਆਤਮ ਪਾਰਕ ਨਜ਼ਦੀਕ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਥੋਂ ਗੁਜਰ ਰਿਹਾ ਇਕ ਟਰੱਕ ਫਲਾਈ ਓਵਰ ਦੇ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਿਆ। ਗਨੀਮਤ ਇਹ ਰਹੀ ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਡਰਾਈਵਰ ਦੇ ਦੱਸਣ ਮੁਤਾਬਕ ਇਹ ਹਾਦਸਾ ਇਕ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ ਐ। ਜਾਣਕਾਰੀ ਅਨੁਸਾਰ ਬੂਰਾ ਕੱਟੇ ਨਾਲ ਭਰਿਆ ਇਹ ਟਰੱਕ ਗੰਗਾ ਨਗਰ ਤੋਂ ਬੱਦੀ ਜਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਟਰੱਕ ਨੂੰ ਪਾਸੇ ਕਰਵਾ ਕੇ ਆਵਾਜਾਈ ਸ਼ੁਰੂ ਕਰਵਾਈ। ਪੁਲਿਸ ਹਾਦਸੇ ਦਾ ਕਾਰਨਾਂ ਦੀ ਜਾਂਚ ਕਰ ਰਹੀ ਐ।