ਲੁਧਿਆਣਾ ਦੇ ਤਾਜਪੁਰ ਰੋਡ ’ਤੇ ਫੈਕਟਰੀ ਅੰਦਰ ਲੱਗੀ ਅੱਗ/ ਲੱਖਾਂ ਦਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ

0
6

ਲੁਧਿਆਣਾ ਦੇ ਤਾਜਪੁਰ ਰੋਡ ਤੇ ਅੱਜ ਸਵੇਰ ਵੇਲੇ ਹਾਲਾਤ ਉਸ ਵੇਲੇ ਅਫਰਾ ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਇਕ ਵਾਸ਼ਿੰਗ ਯੂਨਿੰਟ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ ਜਿਸ ਕਾਰਨ ਅੰਦਰ ਪਈ ਸਾਰੀ ਮਸ਼ੀਨਰੀ ਸੜ ਕੇ ਸੁਆਹ ਹੋ ਗਏ। ਸਥਾਨਕ ਵਾਸੀਆਂ ਨੇ ਅੱਗ ਤੇ ਖੁਦ ਕਾਬੂ ਪਾਉਣ ਦੀ ਕੋਸ਼ਿਸ਼ ਕਰਨ ਦੇ ਨਾਲ ਨਾਲ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਦੇ ਕਰੀਬ ਆਰਕੇ ਵਾਸ਼ਿੰਗ ਯੂਨਿਟ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਲੋਕ ਫੈਕਟਰੀ ਦੇ ਬਾਹਰ ਇਕੱਠੇ ਹੋ ਗਏ। ਲੋਕਾਂ ਨੇ ਅੱਗ ਬੁਝਾਉਣ ਲਈ ਨੇੜਲੀਆਂ ਫੈਕਟਰੀਆਂ ਤੋਂ ਪਾਣੀ ਦੀਆਂ ਪਾਈਪਾਂ ਵੀ ਲਗਾਈਆਂ, ਪਰ ਇਹ ਇੰਨੀਆਂ ਵੱਧ ਗਈਆਂ ਸਨ ਕਿ ਇਸਨੂੰ ਕਾਬੂ ਕਰਨਾ ਮੁਸ਼ਕਲ ਸੀ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਵਾਸ਼ਿੰਗ ਯੂਨਿਟ ਨੂੰ ਖਾਲੀ ਕਰਵਾ ਲਿਆ ਅਤੇ ਨੇੜਲੀਆਂ ਇਮਾਰਤਾਂ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਬਾਹਰ ਕੱਢਿਆ। ਲਗਭਗ 2 ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕੁਝ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ। ਅੱਗ ਬੁਝਾਉਣ ਲਈ ਫਾਇਰ ਵਿਭਾਗ ਦੀਆਂ 4 ਤੋਂ ਵੱਧ ਪਾਣੀ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ ਹੈ।

LEAVE A REPLY

Please enter your comment!
Please enter your name here