Uncategorized ਸਰਦੂਲਗੜ੍ਹ ਦੇ ਪਿੰਡਾਂ ’ਚ ਕਿਸਾਨਾਂ ਵੱਲੋਂ ਵਿਧਾਇਕ ਦਾ ਘਿਰਾਓ/ ਵਿਧਾਇਕ ਬਣਾਂਵਾਲੀ ਤੋਂ ਕਿਸਾਨਾਂ ਨੇ ਪੁੱਛੇ ਤਿੱਖੇ ਸਵਾਲ By admin - May 21, 2025 0 5 Facebook Twitter Pinterest WhatsApp ਸਰਦੂਲਗੜ੍ਹ ਹਲਕੇ ਅੰਦਰ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਅੰਦਰ ਸਰਕਾਰ ਪ੍ਰਤੀ ਗੁੱਸਾ ਪਾਇਆ ਜਾ ਰਿਹਾ ਐ। ਇਸੇ ਦੇ ਚਲਦਿਆਂ ਅੱਜ ਹਲਕੇ ਦੇ ਪਿੰਡਾਂ ਅੰਦਰ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦਾ ਕਿਸਾਨਾਂ ਨੇ ਘਿਰਾਓ ਕਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਨੇ ਹਲਕਾ ਵਿਧਾਇਕ ਤੋਂ ਤਿੱਖੇ ਸਵਾਲ ਪੁੱਛੇ। ਕਿਸਾਨਾਂ ਦਾ ਇਲਜਾਮ ਸੀ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤੇ ਖਰਾ ਨਹੀਂ ਉਤਰੀ। ਇਸ ਦੌਰਾਨ ਕਿਸਾਨਾਂ ਨੇ ਖਨੌਰੀ ਅਤੇ ਸ਼ੰਬੂ ਬਾਰਡਰ ਤੋਂ ਧਰਨੇ ਚੁੱਕਣ ਅਤੇ ਕਿਸਾਨਾਂ ਦਾ ਸਾਮਾਨ ਚੋਰੀ ਬਾਰੇ ਵੀ ਸਵਾਲ ਪੁੱਛੇ। ਕਿਸਾਨਾਂ ਨੇ ਸਰਕਾਰ ਦੀ ਨਸ਼ਿਆਂ ਖਿਲਾਫ ਮੁਹਿੰਮ ਤੇ ਸਵਾਲ ਖੜ੍ਹੇ ਕਰਦਿਆਂ ਵਿਧਾਇਕ ਤੋਂ ਸਵਾਰ ਪੁੱਛੇ। ਕਿਸਾਨਾਂ ਨੇ ਨਸ਼ੇ ਖਿਲਾਫ ਚੱਲ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਵੱਡੇ ਸਮਗਲਰਾਂ ਨੂੰ ਹੱਥ ਨਹੀਂ ਪਾਇਆ ਜਾ ਰਿਹਾ ਜਦੋਂ ਕਿ ਗਰੀਬ ਲੋਕਾਂ ਦੇ ਘਰਾਂ ਤੇ ਬਲਡੋਜਰ ਚਲਾਏ ਜਾ ਰਹੇ ਨੇ। ਇਸ ਦੌਰਾਨ ਕਿਸਾਨਾਂ ਨੇ ਵਿਧਾਇਕ ਨੂੰ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਨਾ ਧਿਆਨ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਵਿਧਾਇਕਾਂ ਦੇ ਘਿਰਾਓ ਲਗਾਤਾਰ ਜਾਰੀ ਰਹਿਣਗੇ। ਵਿਧਾਇਕ ਨੇ ਕਿਸਾਨਾਂ ਦਾ ਸਵਾਲਾਂ ਦੇ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਅਤੇ ਕਿਸਾਨਾਂ ਦੇ ਸਵਾਲ ਸਰਕਾਰ ਤਕ ਪਹੁੰਚਾਉਣ ਦਾ ਭਰੋਸਾ ਦਿੱਤਾ।