Uncategorized ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੇਸ਼ ਹੋਏ ਰਣਜੀਤ ਸਿੰਘ ਢੱਡਰੀਆਂ ਵਾਲੇ/ ਜਾਣੇ-ਅਣਜਾਣੇ ਬੋਲੇ ਸ਼ਬਦਾਂ ਲਈ ਮੰਗੀ ਮੁਆਫੀ/ ਹਰਨਾਮ ਸਿੰਘ ਧੁੰਮਾਂ ਨੂੰ ਵੀ ਗੋਲੀ ਕਾਂਡ ਲਈ ਮੁਆਫੀ ਮੰਗਣ ਦੀ ਦਿੱਤੀ ਸਲਾਹ By admin - May 21, 2025 0 6 Facebook Twitter Pinterest WhatsApp ਪ੍ਰਸਿੱਧ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ, ਜਿੱਥੇ ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਆਪਣੇ ਬੋਲੇ ਤਲਖੀ ਵਾਲੇ ਸ਼ਬਦਾਂ ਲਈ ਮੁਆਫੀ ਮੰਗੀ ਐ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਧਰਮ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਦੀ ਕੀਤੀ ਪਹਿਲ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਏ ਸਨ ਅਤੇ ਪੰਥ ਦੇ ਵਡੇਰੇ ਹਿੱਤਾਂ ਖਾਤਰ ਉਨ੍ਹਾਂ ਨੇ ਬੀਤੇ ਸਮੇਂ ਜਾਣੇ-ਅਣਜਾਣੇ ਵਿਚ ਬੋਲੇ ਸ਼ਬਦਾਂ ਲਈ ਮੁਆਫੀ ਮੰਗ ਲਈ ਐ। ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਨਾਲ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਬਾਬਾ ਧੁੰਮਾ ਨੂੰ ਵੀ ਪੰਥਕ ਹਿੱਤਾਂ ਖਾਤਰ ਗੋਲੀ ਕਾਂਡ ਬਾਰੇ ਮੁਆਫੀ ਮੰਗ ਲੈਣੀ ਚਾਹੀਦੀ ਐ। ਇਸ ਤੋਂ ਪਹਿਲਾਂ ਰਣਜੀਤ ਸਿੰਘ ਢੱਡਰੀਆਂ ਵਾਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ। ਇਸ ਦੌਰਾਨ ਪੰਜ ਸਿੱਖ ਸਾਹਿਬਾਨ ਨੇ ਢੱਡਰੀਆਂ ਵਾਲਾ ਦੇ ਪ੍ਰਚਾਰ ਉਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਇਹ ਫੈਸਲਾ ਸੁਣਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਖਿਮਾ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਨੂੰ ਅਗਾਂਹ ਤੋਂ ਸਿੱਖ ਰਹਿਤ ਮਰਿਆਦਾ, ਪੰਥਕ ਰਵਾਇਤਾਂ ਤੇ ਪਰੰਪਰਾਵਾਂ ਅਨੁਸਾਰ ਸਿੱਖੀ ਪ੍ਰਚਾਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਫ਼ਸੀਲ ਅੱਗੇ ਖੜ੍ਹ ਕੇ ਇਹ ਗੱਲਾਂ ਪ੍ਰਵਾਨ ਕੀਤੀਆਂ। ਇਸ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਰਣਜੀਤ ਸਿੰਘ ਵੱਲੋਂ ਪ੍ਰਚਾਰ ਕੀਤੇ ਜਾਣ ‘ਤੇ ਲੱਗੀ ਰੋਕ ਹਟਾ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 501 ਰੁਪਏ ਦੀ ਦੇਗ ਕਰਵਾ ਕੇ ਸੀਸ ਨਿਵਾ ਕੇ ਜਾਣ ਲਈ ਆਖ਼ ਦਿੱਤਾ ਗਿਆ।