Uncategorized ਅਕਾਲੀ ਆਗੂ ਮਨਪ੍ਰੀਤ ਇਆਲੀ ਦਾ ਸੁਖਬੀਰ ਬਾਦਲ ਨੂੰ ਮੋੜਵਾਂ ਜਵਾਬ/ ਪਾਰਟੀ ਦਾ ਗੱਦਾਰ ਕਹਿਣ ਨੂੰ ਲੈ ਕੇ ਰੱਖਿਆ ਆਪਣਾ ਪੱਖ/ ਕਿਹਾ, ਜੇਕਰ ਮਾਂ ਪਾਰਟੀ ਲਈ ਵਫਾਦਾਰ ਹੋ ਤਾਂ ਨਿੱਜੀ ਹਿੱਤਾਂ ਨੂੰ ਛੱਡੋ By admin - May 22, 2025 0 4 Facebook Twitter Pinterest WhatsApp ਅਕਾਲੀ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਸੁਖਬੀਰ ਬਾਦਲ ਵੱਲੋਂ ਪਾਰਟੀ ਦਾ ਗੱਦਾਰ ਕਹਿਣ ਨੂੰ ਲੈ ਕੇ ਮੋੜਵਾ ਜਵਾਬ ਦਿੱਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਹਮੇਸ਼ਾ ਅਕਾਲੀ ਦਲ ਦੀ ਬਿਹਤਰੀ ਲਈ ਕੰਮ ਕਰਦੇ ਰਹੇ ਨੇ ਅਤੇ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਵੱਖ ਵੱਖ ਸਮੇਂ ਤੇ ਵੱਡੀਆਂ ਗਲਤੀਆਂ ਕੀਤੀਆਂ ਸਨ, ਜਿਸ ਦਾ ਪਾਰਟੀ ਨੂੰ ਕਾਫੀ ਨੁਕਸਾਨ ਹੋਇਆ ਪਰ ਪਾਰਟੀ ਆਗੂਆਂ ਨੇ ਕਦੇ ਵੀ ਆਪਣੀ ਗਲਤੀ ਨਹੀਂ ਮੰਨੀ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਗਲਤੀਆਂ ਖਿਲਾਫ ਆਵਾਜ਼ ਬੁਲੰਦ ਕਰਨਾ ਪਾਰਟੀ ਨਾਲ ਗੱਦਾਰੀ ਐ ਤਾਂ ਅਸੀਂ ਇਹ ਗਲਤੀ ਵਾਰ ਵਾਰ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਲੱਖਾਂ ਲੋਕਾਂ ਨੂੰ ਅਕਾਲੀ ਨਾਲ ਜੋੜਣ ਦਾ ਕੰਮ ਕੀਤਾ ਐ, ਜਿਸ ਦੀ ਬਦੌਲਤ ਅੱਜ ਵੱਡੀ ਗਿਣਤੀ ਲੋਕ ਅਕਾਲੀ ਨਾਲ ਜੁੜਣਾ ਚਾਹੁੰਦੇ ਨੇ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਬਾਦਲ ਵਾਕਈ ਮਾਂ ਪਾਰਟੀ ਅਕਾਲੀ ਦਲ ਦੀ ਬਿਹਤਰੀ ਚਾਹੁੰਦੇ ਨੇ ਤਾਂ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਐ।