ਪਠਾਨਕੋਟ ਪੁਲਿਸ ਵੱਲੋਂ ਵਪਾਰੀ ਕਤਲ ਮਾਮਲੇ ਦਾ ਮੁੱਖ ਦੋਸ਼ੀ ਕਾਬੂ/ ਬੰਗਲੋਰ ਏਅਰਪੋਰਟ ਤੋਂ ਸਥਾਨਕ ਪੁਲਿਸ ਦੀ ਮਦਦ ਨਾਲ ਹੋਈ ਗ੍ਰਿਫਤਾਰੀ

0
9

ਪਠਾਨਕੋਟ ਪੁਲਿਸ ਨੇ ਵਪਾਰੀ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਬੰਗਲੌਰ ਤੋਂ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਇਸ ਕਤਲ ਕੇਸ ਵਿਚ ਕੁੱਲ 5 ਦੋਸ਼ੀਆਂ ਨੂੰ ਨਾਮਜਦ ਕੀਤਾ ਸੀ, ਜਿਨ੍ਹਾਂ ਵਿਚੋਂ 2 ਜਣਿਆਂ ਦੀ ਗ੍ਰਿਫਤਾਰੀ ਪਹਿਲਾਂ ਹੀ ਹੋ ਚੁੱਕੀ ਐ। ਹੁਣ ਮੁਖ ਮੁਲਜਮ ਦੀ ਗ੍ਰਿਫਤਾਰੀ ਤੋਂ ਬਾਅਦ ਦੋ ਮੁਲਜਮ ਬਾਕੀ ਰਹਿ ਗਏ ਨੇ, ਜਿਨ੍ਹਾਂ ਦੀ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਜਾਰੀ ਨੇ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਵਿਦੇਸ਼ ਭੱਜਣ ਦੀ ਫਿਰਾਖ ਵਿਚ ਸੀ। ਪੁਲਿਸ ਇਸ ਦਾ ਲਗਾਤਾਰ ਪਿੱਛਾ ਕਰ ਰਹੀ ਸੀ ਜਿਸ ਦੇ ਚਲਦਿਆਂ ਪੁਲਿਸ ਨੇ  ਬੰਗਲੌਰ ਪੁਲਿਸ ਦੀ ਮਦਦ ਨਾਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਐ। ਪੁਲਿਸ ਵੱਲੋਂ ਮੁਲਜਮ ਨੂੰ ਪੰਜਾਬ ਲਿਆ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਯੋਗ ਐ ਕਿ ਬੀਤੀ 17 ਮਈ ਨੂੰ ਪਠਾਨਕੋਟ ਵਿੱਚ ਇੱਕ ਵਪਾਰੀ ਨੂੰ ਦਿਨ-ਦਿਹਾੜੇ ਗੋਲੀ ਮਾਰ ਦਿੱਤੀ ਗਈ ਸੀ, ਜਿਸਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪੁਲਿਸ ਗੋਲੀਬਾਰੀ ਕਤਲ ਮਾਮਲੇ ਵਿੱਚ ਪਹਿਲਾਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਅਪਰਾਧ ਵਿੱਚ ਵਰਤਿਆ ਗਿਆ ਹਥਿਆਰ ਅਤੇ ਮੋਟਰਸਾਈਕਲ ਪਹਿਲਾਂ ਹੀ ਬਰਾਮਦ ਕਰ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕੁੱਲ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਹੋਰ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਪਠਾਨਕੋਟ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਫੜਿਆ ਗਿਆ ਦੋਸ਼ੀ ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਕਠੂਆ ਦਾ ਰਹਿਣ ਵਾਲਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਦੇ ਵਪਾਰੀ ਮਿਯੰਕ ਅਗਰਵਾਲ ਨਾਲ ਕਈ ਮਾਮਲਿਆਂ ਨੂੰ ਲੈ ਕੇ ਵਿਵਾਦ ਸੀ, ਜਿਸ ਦੇ ਚਲਦਿਆਂ ਉਸ ਨੇ ਕਤਲ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

LEAVE A REPLY

Please enter your comment!
Please enter your name here