Uncategorized ਬਿਕਰਮ ਮਜੀਠੀਆ ਨੇ ਪਾਣੀ ਦੇ ਮੁੱਦੇ ’ਤੇ ਘੇਰੀ ਪੰਜਾਬ ਸਰਕਾਰ/ ਕੇਂਦਰੀ ਬਲਾਂ ਦੀ ਤੈਨਾਤੀ ਲਈ ਪੰਜਾਬ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ/ ਕਿਹਾ, ਮਿਲੀਭੁਗਤ ਨਾਲ ਪੰਜਾਬ ਦੇ ਹਿੱਤਾਂ ਦਾ ਹੋਇਆ ਨੁਕਸਾਨ By admin - May 22, 2025 0 5 Facebook Twitter Pinterest WhatsApp ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਦਾ ਮਾਮਲਾ ਗਰਮਾ ਗਿਆ ਹੈ। ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਵੱਡੀ ਢਾਅ ਲਾਈ ਹੈ। ਉਨ੍ਹਾਂ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਪਹਿਲਾਂ ਪੰਜਾਬ ਪੁਲਿਸ ਲਾ ਕੇ ਹਰਿਆਣਾ ਨੂੰ ਪਾਣੀ ਨਾ ਦੇਣ ਦਾ ਡਰਾਮਾ ਕੀਤਾ ਤੇ ਫਿਰ ਨੰਗਲ ਡੈਮ ਹੀ ਕੇਂਦਰੀ ਸੁਰੱਖਿਆ ਏਜੰਸੀ ਦੇ ਹਵਾਲੇ ਕਰ ਦਿੱਤਾ। ਮਜੀਠੀਆ ਨੇ ਇਲਜ਼ਾਮ ਲਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਿਲੀ ਭੁਗਤ ਨਾਲ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਡਰਾਮੇਬਾਜ਼ੀ ਕਰਕੇ ਨੰਗਲ ਡੈਮ ਕੇਂਦਰੀ ਸੁਰੱਖਿਆ ਏਜੰਸੀ ਦੇ ਹਵਾਲੇ ਹੋਣ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ਤੇ ਜੋ ਡਰਾਮਾ ਕੀਤਾ ਜਾ ਰਿਹਾ ਸੀ, ਉਸ ਦਾ ਨਤੀਜਾ ਕੇਂਦਰੀ ਬਲਾਂ ਦੀ ਤੈਨਾਤੀ ਦੇ ਰੂਪ ਵਿਚ ਨਿਕਲਿਆ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਿੱਲੀ ਨਾਲ ਸਬੰਧਤ ਆਗੂ ਕਾਫੀ ਸਮੇਂ ਤੋਂ ਹਰਿਆਣਾ ਨੂੰ ਪਾਣੀ ਦੇਣ ਦੇ ਬਿਆਨ ਦੇ ਰਹੇ ਸੀ, ਜੋ ਹੁਣ ਸੱਚ ਸਾਬਤ ਹੋਣ ਲੱਗੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਣੀਆਂ ਦੇ ਮੁੱਦੇ ਤੇ ਵੀ ਸ਼ੈਸਨ ਬੁਲਾ ਕੇ ਵੀ ਡਰਾਮਾ ਹੀ ਕੀਤਾ ਐ।