Uncategorized ਪਾਣੀਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਮਾਨ ਦੀ ਕੇਂਦਰ ਨੂੰ ਦੋ ਟੁੱਕ/ ਸੁਰੱਖਿਆ ਮੁਲਜ਼ਮ ਲਾਉਣ ਨੂੰ ਲੈ ਕੇ ਸੁਣਾਈਆਂ ਖਰੀਆਂ ਖਰੀਆਂ/ ਕਿਹਾ, ਕਿਸੇ ਵੀ ਹਾਲਤ ’ਚ ਵਾਧੂ ਪਾਣੀ ਤੇ ਪੈਸਾ ਨਹੀਂ ਦੇਵੇਗਾ ਪੰਜਾਬ By admin - May 22, 2025 0 8 Facebook Twitter Pinterest WhatsApp ਕੇਂਦਰ ਸਰਕਾਰ ਵੱਲੋਂ ਭਾਖੜਾ ਡੈਮ ਤੇ ਕੇਂਦਰੀ ਬਲਾਂ ਦੀ ਤੈਨਾਤੀ ਦੇ ਮੁੱਦੇ ਦੇ ਸਿਆਸਤ ਗਰਮਾ ਗਈ ਐ। ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਸ ਫੈਸਲੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ ਨੇ। ਸੰਗਰੂਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡੈਮ ਦੀ ਸੁਰੱਖਿਆ ਤੇ ਕੇਂਦਰੀ ਬਲ ਤੈਨਾਤ ਕਰ ਕੇ ਡੈਮ ਦਾ ਪ੍ਰਬੰਧ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਮਨਮਰਜ਼ੀ ਨਾਲ ਭਾਜਪਾ ਸ਼ਾਸਤ ਸੂਬਿਆਂ ਨੂੰ ਪਾਣੀ ਦੇਣਾ ਚਾਹੁੰਦੀ ਐ, ਜਿਸ ਨੂੰ ਪੰਜਾਬ ਵਾਸੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਅਧਿਕਾਰਾਂ ਨਾਲ ਸਿੱਧੀ ਧੱਕੇਸ਼ਾਹੀ ਐ। ਮੁੱਖ ਮੰਤਰੀ ਨੇ ਪੰਜਾਬ ਨਾਲ ਸਬੰਧਤ ਭਾਜਪਾ ਆਗੂਆਂ ਨੂੰ ਇਸ ਮੁੱਦੇ ਤੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਐ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ ਗਈ ਹੈ। ਸੀਐਮ ਮਾਨ ਨੇ ਕਿਹਾ ਕਿ ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ। ਸੀਐਮ ਮਾਨ ਵੱਲੋਂ ਵਿਰੋਧੀਆਂ ਨੂੰ ਵੀ ਚੁਣੌਤੀ ਦਿੱਤੀ ਗਈ ਕਿ ਜੇਕਰ ਤੁਸੀਂ ਹੁਣ ਨਾ ਬੋਲੇ ਤਾਂ ਤਹਾਨੂੰ ਪੰਜਾਬ ਦੇ ਪਾਣੀਆਂ ’ਤੇ ਗੱਦਾਰੀ ਲਈ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵਾਧੂ ਪਾਣੀ ਹੈ ਤੇ ਨਾ ਹੀ ਧੱਕੇ ਨਾਲ ਤਾਇਨਾਤ ਕੀਤੀ ਜਾ ਰਹੀ ਸੀਆਈਐਸਐਫ ਲਈ ਕੇਂਦਰ ਗ੍ਰਹਿ ਮੰਤਰਾਲੇ ਨੂੰ ਦੇਣ ਲਈ ਕੋਈ ਪੈਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੇ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਗੇ। ਮਾਨ ਨੇ ਕਿਹਾ ਕਿ ਭਾਜਪਾ ਅਜਿਹੀਆਂ ਘਟੀਆ ਚਾਲਾਂ ਦਾ ਸਹਾਰਾ ਲੈ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸੰਘੀ ਢਾਂਚੇ ਜਾਂ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਬਦਕਿਸਮਤੀ ਦੀ ਗੱਲ ਹੈ ਕਿ ਕੇਂਦਰ ਨੇ ਹਰੇਕ ਸੰਵਿਧਾਨਕ ਸੰਸਥਾ ਨੂੰ ਕਮਜ਼ੋਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਵਿਸਥਾਰ ਵਿੱਚ ਦੱਸਿਆ ਕਿ ਭਾਖੜਾ ਡੈਮ ‘ਤੇ ਸੀਆਈਐਸਐਫ ਦੇ 296 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਜਿਸ ‘ਤੇ ਸੂਬੇ ਨੂੰ 8.58 ਕਰੋੜ ਰੁਪਏ ਦਾ ਖਰਚਾ ਦੇਣਾ ਪਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਨੂੰ ਮੁਫਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀਬੀਐਮਬੀ ਨੂੰ ਕਿਉਂ ਦੇਈਏ।