Uncategorized ਮਾਨਸਾ ਵਾਸੀਆਂ ਦਾ ਸੀਵਰੇਜ ਸਮੱਸਿਆ ਖਿਲਾਫ਼ ਫੁੱਟਿਆ ਗੁੱਸਾ/ ਪ੍ਰੇਸ਼ਾਨ ਲੋਕਾਂ ਨੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ By admin - May 23, 2025 0 56 Facebook Twitter Pinterest WhatsApp ਮਾਨਸਾ ਸ਼ਹਿਰ ਅੰਦਰ ਸੀਵਰੇਜ ਦੀ ਸਮੱਸਿਆ ਦਾ ਮਾਮਲਾ ਕਾਫੀ ਸਮੇਂ ਤੋਂ ਗਰਮਾਇਆ ਹੋਇਆ ਐ। ਇਸੇ ਨੂੰ ਲੈ ਕੇ ਅੱਜ ਸ਼ਹਿਰ ਦੇ ਵਾਰਡ ਨੰਬਰ ਛੇ ਸੱਤ ਅਤੇ ਅੱਠ ਦੇ ਲੋਕਾਂ ਵੱਲੋਂ ਇਕੱਠੇ ਹੋ ਕੇ ਜਿਲ੍ਹਾ ਪ੍ਰਸ਼ਾਸਨ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿਚ ਸ਼ਾਮਲ ਲੋਕਾਂ ਦੇ ਦੱਸਣ ਮੁਤਾਬਕ ਉਹ ਇਸ ਮਾਮਲੇ ਨੂੰ ਲੈ ਕੇ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲ ਚੁੱਕੇ ਨੇ ਪਰ ਵਾਰ ਵਾਰ ਭਰੋਸਿਆਂ ਦੇ ਬਾਵਜੂਦ ਵੀ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ ਐ। ਜਿਸ ਕਾਰਨ ਹਾਲਤ ਇਹ ਐ ਕਿ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਰਿਹਾ ਐ। ਲੋਕਾਂ ਦੇ ਗਲੀਆਂ ਵਿਚੋਂ ਲੰਘਣਾ ਮੁਸ਼ਕਲ ਹੋਇਆ ਪਿਆ ਐ ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣਿਆਂ ਹੋਇਆ ਐ। ਲੋਕਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਸਮੱਸਿਆ ਦਾ ਛੇਤੀ ਹੱਲ ਨਾ ਕੀਤਾ ਗਿਆ ਤਾਂ ਉਹ ਆਉਣ ਵਾਲੇ ਦਿਨਾਂ ਦੌਰਾਨ ਸ਼ਹਿਰ ਵਿਚ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।