Uncategorized ਮੋਗਾ ’ਚ ਖਾਲੀ ਪਲਾਟਾਂ ’ਚੋਂ ਬਰਾਮਦ ਹੋਈ ਨੌਜਵਾਨ ਦੀ ਲਾਸ਼/ ਪੁਲਿਸ ਨੇ ਲਾਸ਼ ਮੋਰਚਰੀ ਰਖਵਾ ਕੇ ਜਾਂਚ ਆਰੰਭੀ By admin - May 23, 2025 0 6 Facebook Twitter Pinterest WhatsApp ਮੋਗਾ ਦੇ ਕੋਟਕਪੂਰਾ ਬਾਈਪਾਸੇ ਨੇੜਿਓ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਐ। ਇਹ ਲਾਸ਼ ਇੱਥੇ ਸਥਿਤ ਸਾਈ ਧਾਮ ਮੰਦਰ ਦੇ ਸਾਹਮਣੇ ਖਾਲੀ ਪਲਾਟਾਂ ਅੰਦਰ ਪਈ ਹੋਈ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਚੁੱਕ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਐ। ਪੁਲਿਸ ਵੱਲੋਂ ਲਾਸ਼ ਨੂੰ 72 ਘੰਟਿਆਂ ਤਕ ਸ਼ਨਾਖਤ ਲਈ ਰੱਖਿਆ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਵਰੁਣ ਕੁਮਾਰ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਪਲਾਟ ਦੇ ਵਿੱਚ ਇੱਕ ਨੌਜਵਾਨ ਦੀ ਲਾਸ਼ ਪਈ ਹੈ ਅਸੀਂ ਮੌਕੇ ਤੇ ਪਹੁੰਚੇ ਅਤੇ ਸਮਾਜ ਸੇਵਾ ਸੁਸਾਇਟੀ ਦੀ ਗੱਡੀ ਰਾਹੀਂ ਉਸ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਐ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਉਸ ਦੇ ਵਾਰਿਸਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਐ, ਜਿਸ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।