ਮੋਹਾਲੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦਾ ਜ਼ਖੀਰਾ ਬਰਾਮਦ/ ਲਾਂਡਰਾ ਰੋਡ ’ਤੇ ਸਥਿਤ ਢਾਬੇ ਤੋਂ ਹੋਈ ਬਰਾਮਦਗੀ/ ਚੰਡੀਗੜ੍ਹ ਤੋਂ ਲਿਆ ਕੇ ਹੋਟਲ ਅੰਦਰ ਕੀਤੀ ਜਾਣੀ ਸੀ ਸਪਲਾਈ

0
6

ਮੋਹਾਲੀ ਪੁਲਿਸ ਨੇ ਐਕਸਾਈਜ਼ ਵਿਭਾਗ ਦੀ ਮਦਦ ਨਾਲ ਨਾਜਾਇਜ਼ ਸ਼ਰਾਬ ਖਿਲਾਫ ਵੱਡੀ ਕਾਰਵਾਈ ਕੀਤੀ ਐ। ਪੁਲਿਸ ਨੇ ਲਾਂਡਰਾਂ ਰੋਡ ਤੇ ਸਥਿਤ ਇਕ ਢਾਬੇ ਤੇ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਅੰਗਰੇਜੀ ਤੇ ਦੇਸ਼ੀ ਸ਼ਰਾਬ ਬਰਾਮਦ ਕੀਤੀ ਐ। ਖਬਰਾਂ ਮੁਤਾਬਕ ਰੈਸਟੋਰੈਂਟ ਮਾਲਕ ਖਾਣੇ ਦੇ ਆਰਡਰਾਂ ਦੀ ਸਪਲਾਈ ਦੇ ਨਾਲ ਨਾਲ ਸ਼ਰਾਬ ਦੀ ਸਪਲਾਈ ਦਾ ਕੰਮ ਵੀ ਕਰਦਾ ਸੀ। ਵਿਭਾਗ ਦੀ ਮੁਢਲੀ ਜਾਂਚ ਮੁਤਾਬਕ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਅੱਗੇ ਹੋਟਲਾਂ ਵਿਚ ਸਪਲਾਈ ਕੀਤੀ ਜਾਂਦੀ ਸੀ। ਪੁਲਿਸ ਨੇ ਸ਼ਰਾਬ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਐ। ਜਾਣਕਾਰੀ ਅਨੁਸਾਰ ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਐ। ਇਸ ਕਾਰਵਾਈ ਵਿੱਚ, ਅੰਗਰੇਜ਼ੀ ਅਤੇ ਵਿਦੇਸ਼ੀ ਬ੍ਰਾਂਡਾਂ ਦੀ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਸ਼ਰਾਬ ਜ਼ਬਤ ਕੀਤੀ ਗਈ ਹੈ। ਆਬਕਾਰੀ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਾਂਡਰਾਂ ਰੋਡ ‘ਤੇ ਇੱਕ ਢਾਬੇ ਵਿੱਚ ਨਾਜਾਇਜ਼ ਸ਼ਰਾਬ ਸਟੋਰ ਕੀਤੀ ਗਈ ਹੈ। ਇਸ ਆਧਾਰ ‘ਤੇ, ਛਾਪੇਮਾਰੀ ਸਵੇਰੇ 1 ਵਜੇ ਦੇ ਕਰੀਬ ਕੀਤੀ ਗਈ। ਵਿਭਾਗ ਮੌਕੇ ‘ਤੇ ਮਿਲੀ ਸ਼ਰਾਬ ਦੀ ਮਾਤਰਾ ਅਤੇ ਬ੍ਰਾਂਡ ਦੀ ਜਾਂਚ ਕਰ ਰਿਹਾ ਹੈ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਆਬਕਾਰੀ ਅਧਿਕਾਰੀ ਵਿਕਾਸ ਬਟੇਜਾ ਨੇ ਦੱਸਿਆ ਕਿ ਇਹ ਛਾਪੇਮਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here