Uncategorized ਸੰਗਰੂਰ ’ਚ ਮੰਤਰੀ ਬਰਿੰਦਰ ਗੋਇਲ ਤੇ ਕਿਸਾਨ ਆਹਮੋ ਸਾਹਮਣੇ/ ਕਿਸਾਨਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ/ ਕਿਸਾਨਾਂ ’ਤੇ ਜਾਣਬੁਝ ਕੇ ਮਾਹੌਲ ਖਰਾਬ ਕਰਨ ਦੇ ਲਾਏ ਇਲਜ਼ਾਮ By admin - May 23, 2025 0 5 Facebook Twitter Pinterest WhatsApp ਹਰਿਆਣਾ ਦੀਆਂ ਸਰਹੱਦਾਂ ਤੋਂ ਕਿਸਾਨੀ ਮੋਰਚੇ ਦੀ ਸਮਾਪਤੀ ਤੋਂ ਬਾਅਦ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਣਾਅ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਅਜਿਹੇ ਹੀ ਹਾਲਾਤ ਲਹਿਰਾ ਹਲਕੇ ਦੇ ਪਿੰਡ ਸਲੇਮਗੜ੍ਹ ਵਿਖੇ ਵਿਖੇ ਵੇਖਣ ਨੂੰ ਮਿਲੇ ਜਿੱਥੇ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਤੇ ਕਿਸਾਨ ਆਹਮੋ ਸਾਹਮਣੇ ਹੋ ਗਏ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਮੰਤਰੀ ਬਰਿੰਦਰ ਗੋਇਲ ਖੁਦ ਪੰਜਾਬ ਸਰਕਾਰ ਦੇ ਹੱਕ ਵਿਚ ਨਾਅਰੇਬਾਜ਼ੀ ਕਰਦੇ ਦਿਖਾਈ ਦਿੱਤੇ। ਇਸ ਦੌਰਾਨ ਮੌਕੇ ਤੇ ਮੌਜੂਦ ਪੁਲਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿਸਾਨ ਕਹਿਣਾ ਕੀ ਚਾਹੁੰਦੇ ਨੇ ਸਾਨੂੰ ਤਾਂ ਇਹ ਨਹੀਂ ਪਤਾ। ਉਨ੍ਹਾਂ ਕਿਹਾ ਕਿ ਇਹ ਲੋਕ ਸਿਰਫ ਤੇ ਸਿਰਫ ਪੰਜਾਬ ਦੇ ਮਾਹੌਲ ਵਿਗਾੜਣਾ ਚਾਹੁੰਦੇ ਨੇ। ਦੂਜੇ ਪਾਸੇ ਗ੍ਰਿਫਤਾਰ ਕੀਤੇ ਗਏ ਕਿਸਾਨ ਲਖਵਿੰਦਰ ਸਿੰਘ ਡੂਡੀਆਂ ਨੇ ਕਿਹਾ ਜਿਸ ਤਰ੍ਹਾਂ ਕਿ ਪੂਰੇ ਪੰਜਾਬ ਵਿੱਚ ਕਿਸਾਨ ਆਮ ਆਦਮੀ ਪਾਰਟੀ ਦੇ ਲੀਡਰਾਂ ਤੋਂ ਸਵਾਲ ਜਵਾਬ ਕਰ ਰਹੀ ਹੈ ਉਸੇ ਤਰ੍ਹਾਂ ਹੀ ਅੱਜ ਮੰਤਰੀ ਬਰਿੰਦਰ ਗੋਇਲ ਤੋਂ ਸਵਾਲ ਕਰਨੇ ਸੀ। ਤਾਂ ਜਦੋਂ ਅਸੀਂ ਸਵਾਲ ਕਰਨ ਲਈ ਸਾਨੂੰ ਸਮਾਂ ਦਿੱਤਾ ਗਿਆ ਤਾਂ ਉਸ ਤੋਂ ਬਾਅਦ ਮੰਤਰੀ ਸਾਹਿਬ ਜਾਣ ਲੱਗੇ ਤਾਂ ਅਸੀਂ ਉਹਨਾਂ ਦਾ ਵਿਰੋਧ ਕੀਤਾ ਉਸ ਤੋਂ ਬਾਅਦ ਅਗਲੇ ਪਿੰਡ ਪਹੁੰਚੇ ਤਾਂ ਪੁਲਿਸ ਨੇ ਗਿਰਫਤਾਰ ਕਰ ਲਿਆ ਗਿਆ।