ਅਜਨਾਲਾ ’ਚ ਚੋਰਾਂ ਨੇ ਬੰਦ ਪਏ ਘਰ ਨੂੰ ਬਣਾਇਆ ਨਿਸ਼ਾਨਾ/ ਘਟਨਾ ਵੇਲੇ ਲੜਕੇ ਦਾ ਇਲਾਜ ਕਰਵਾਉਣ ਗਿਆ ਸੀ ਪਰਿਵਾਰ/ ਪਹਿਲਾਂ ਹੀ ਪ੍ਰੇਸ਼ਾਨ ਪਰਿਵਾਰ ਦੀ ਹੋਰ ਵਧੀ ਮੁਸੀਬਤ, ਪੁਲਿਸ ਕਰ ਰਹੀ ਜਾਂਚ

0
56

-ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਰਾਏਪੁਰ ਖੁਰਦ ’ਚ ਇਕ ਘਰ ਵਿਚੋਂ ਲੱਖਾਂ ਕੀਮਤ ਦੇ ਗਹਿਣੇ ਤੇ ਸਾਮਾਨ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਐ।  ਘਟਨਾ ਵੇਲੇ ਪਰਿਵਾਰ ਆਪਣੇ ਲੜਕੇ ਦੇ ਇਲਾਜ ਲਈ ਹਸਪਤਾਲ ਗਿਆ ਹੋਇਆ ਸੀ, ਜਿਸ ਦਾ ਫਾਇਦਾ ਚੁਕਦਿਆਂ ਚੋਰਾਂ ਨੇ ਪਹਿਲਾਂ ਘਰ ਦੇ ਤਾਲੇ ਤੋੜੇ ਅਤੇ ਫਿਰ ਅੰਦਰ ਦਾਖਲ਼ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਕੀਮਤੀ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਏ। ਚੋਰੀ ਦੀ ਘਟਨਾ ਕਾਰਨ ਪਹਿਲਾਂ ਪ੍ਰੇਸ਼ਾਨੀ ਵਿਚ ਘਿਰੇ ਪਰਿਵਾਰ ਦੀਆਂ ਮੁਸੀਬਤਾਂ ਹੋਰ ਵੱਧ ਗਈਆਂ ਨੇ। ਘਟਨਾ ਦੀ ਸੂਚਨਾ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਉਧਰ ਚੋਰੀ ਦੀ ਘਟਨਾ ਤੋਂ ਬਾਅਦ ਲੋਕਾਂ ਅੰਦਰ ਚੋਰਾਂ ਪ੍ਰਤੀ ਗੁੱਸਾ ਪਾਇਆ ਜਾ ਰਿਹਾ ਐ। ਲੋਕਾਂ ਦਾ ਕਹਿਣਾ ਐ ਕਿ ਇਹ ਪਰਿਵਾਰ ਬੱਚੇ ਦੀ ਬਿਮਾਰੀ ਕਾਰਨ ਪਹਿਲਾਂ ਹੀ ਪ੍ਰੇਸ਼ਾਨ ਸੀ ਪਰ ਚੋਰਾਂ ਦੀ ਕਰਤੂਤ ਕਾਰਨ ਪਰਿਵਾਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਨੇ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਦਾ ਸੁਰਾਗ ਲਾ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਐ। ਇਸ ਮੌਕੇ  ਪੀੜਿਤ ਪਰਿਵਾਰ ਨੇ ਕਿਹਾ ਕਿ ਸਾਡਾ ਬੇਟਾ ਬਹੁਤ ਸੀਰੀਅਸ ਹਾਲਾਤ ਵਿੱਚ ਹਸਪਤਾਲ ਵਿਖੇ ਦਾਖਲ ਹੈ ਅਤੇ ਅਸੀਂ ਸਾਰੇ ਹਸਪਤਾਲ ਵਿੱਚ ਸੀ ਅਤੇ ਜਦ ਘਰ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਦਾ ਸਾਰਾ ਜਰੂਰੀ ਸਮਾਨ ਚੋਰੀ ਹੋ ਚੁੱਕਾ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅੱਗੇ ਚੋਰਾਂ ਨੂੰ ਲੱਭ ਕੇ ਸਮਾਨ ਵਾਪਸ ਕਰਵਾਉਣ ਦੀ ਅਪੀਲ ਕੀਤੀ ਐ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਬਹੁਤ ਮਜਬੂਰ ਹਾਂ ਸਾਡਾ ਲੜਕਾ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ ਦੂਜੇ ਪਾਸੇ ਚੋਰਾਂ ਨੇ ਸਾਨੂੰ ਹੋਰ ਪਰੇਸ਼ਾਨ ਕਰ ਦਿੱਤਾ ਹੈ। ਇਸ ਮੌਕੇ ਤੇ ਪੁਲਿਸ ਜਾਂਚ ਅਧਿਕਾਰੀ ਨੇ ਕਿਹਾ ਕਿ ਮੌਕੇ ਨੂੰ ਵੇਖ ਲਿਆ ਗਿਆ ਹੈ ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਲਦੀ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।

LEAVE A REPLY

Please enter your comment!
Please enter your name here