ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਜ਼ਖ਼ਮੀਆਂ ਦਾ ਜਾਣਿਆਂ ਹਾਲ/ ਕਿਸਾਨਾਂ ਨਾਲ ਝੜਪ ਦੌਰਾਨ ਜ਼ਖਮੀ ਹੋਏ ਸੀ ਸਕੂਲੀ ਬੱਚੇ ਤੇ ਮਹਿਲਾ ਸਿਪਾਹੀ/ ਪੁਲਿਸ ਕਮਿਸਨਰ ਨੇ ਮੁਲਾਕਾਤ ਕਰ ਕੇ ਜ਼ਖਮੀਆਂ ਦਾ ਜਾਣਿਆਂ ਹਾਲ

0
26

ਬੀਤੇ ਦਿਨ ਅੰਮ੍ਰਿਤਸਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਾਰਕੁਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਇਕ ਮਹਿਲਾ ਪੁਲਿਸ ਸਿਪਾਹੀ ਅਤੇ ਸਕੂਲੀ ਬੱਚੇ ਜ਼ਖਮੀ ਹੋ ਗਏ ਸਨ। ਇਨ੍ਹਾਂ ਦਾ ਹਾਲ ਜਾਣਨ ਲਈ ਲਈ ਅੱਜ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪੀੜਤਾ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਪੁਲਿਸ ਕਮਿਸ਼ਨਰ ਨੇ ਪੀੜਤਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਐ। ਦੱਸਣਯੋਗ ਐ ਕਿ ਬੀਤੇ ਦਿਨ ਕਿਸਾਨ ਜਥੇਬੰਦੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰਨ ਜਾ ਰਹੀ ਸੀ। ਇਸ ਦੌਰਾਨ ਪੁਲੀਸ ਵੱਲੋਂ ਮਾਹਲਾ ਪੁਲ ਨੇੜੇ ਸ਼ਹਿਰ ਨੂੰ ਆਉਣ ਵਾਲੀ ਸੜਕ ’ਤੇ ਉਨ੍ਹਾਂ ਨੂੰ ਰੋਕ ਲਿਆ ਗਿਆ। ਜਦੋਂ ਕਿਸਾਨਾਂ ਨੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਵਿਚਾਲੇ ਟਕਰਾਅ ਹੋ ਗਿਆ, ਜਿਸ ਦੌਰਾਨ ਸਕੂਲੀ ਬੱਚੇ ਅਤੇ ਮਹਿਲਾ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ। ਇਸੇ ਦੌਰਾਨ ਕੁੱਝ ਕਿਸਾਨਾਂ ਦੇ ਜ਼ਖਮੀ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਕਿਸਾਨਾਂ ਦਾ ਕਹਿਣਾ ਐ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਢੁਕਵਾਂ ਮੁੱਲ ਨਹੀਂ ਮਿਲਿਆ। ਹੁਣ ਉਨ੍ਹਾਂ ਨੂੰ ਆਪਣੀ ਮੰਗ ਰੱਖਣ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਰੋਸ ਪ੍ਰਦਰਸ਼ਨ ਲਈ ਜਾ ਰਹੇ ਕਿਸਾਨਾਂ ’ਤੇ ਵਧੀਕੀ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਗੜੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋਇਆ ਹੈ ਪਰ ਸਰਕਾਰ ਵੱਲੋਂ ਐਲਾਨ ਕੀਤੇ ਜਾਣ ਤੋਂ ਬਾਅਦ ਵੀ ਮੁਆਵਜ਼ਾ ਨਹੀਂ ਮਿਲਿਆ। ਇਸ ਤੋਂ ਇਲਾਵਾ ਹੋਰ ਵੀ ਮੰਗਾਂ ਸ਼ਾਮਲ ਨੇ ਜਿਨ੍ਹਾਂ ਲਈ ਕਿਸਾਨ ਸੰਘਰਸ਼ ਕਰ ਰਹੇ ਨੇ ਪਰ ਸਰਕਾਰ ਪੁਲਿਸ ਜ਼ਬਰ ਸਹਾਰੇ ਉਨ੍ਹਾਂ ਦੀ ਅਵਾਜ ਬੰਦ ਕਰਵਾਉਣ ਦੇ ਰਾਹ ਪਈ ਹੋਈ ਐ।

LEAVE A REPLY

Please enter your comment!
Please enter your name here