ਬੀਜੇਪੀ ਨੇ ਵਿਧਾਇਕ ਖਿਲਾਫ਼ ਕਾਰਵਾਈ ਮਾਮਲੇ ’ਚ ਘੇਰੀ ਸਰਕਾਰ/ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਦੇ ਨਾਮ ’ਤੇ ਫਰਜ਼ੀਵਾੜੇ ਦੀ ਪ੍ਰਗਟਾਈ ਸ਼ੰਕਾ / ਪਿਛਲੇ ਸਮੇਂ ਦੀਆਂ ਘਟਨਾਵਾਂ ਦੇ ਹਵਾਲੇ ਨਾਲ ਚੁੱਕੇ ਸਵਾਲ

0
9

ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਖਿਲਾਫ ਵਿਜੀਲੈਂਸ ਕਾਰਵਾਈ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੇ ਸਰਕਾਰ ਨੂੰ ਘੇਰਿਆ ਐ। ਜਲੰਧਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵੀ ਭ੍ਰਿਸ਼ਟਾਚਾਰ ਦੇ ਇਲਜਾਮਾਂ ਤਹਿਤ ਆਪਣੇ ਵਿਧਾਇਕਾਂ ਖਿਲਾਫ ਕਾਰਵਾਈ ਦਾ ਦਾਅਵਾ ਕੀਤਾ ਸੀ ਪਰ ਕਿਸੇ ਵੀ ਮਾਮਲੇ ਵਿਚ ਪੂਰਨ ਕਾਰਵਾਈ ਨਹੀਂ ਹੋਈ ਐ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਧਾਇਕ ਖਿਲਾਫ ਪੂਰਨ ਕਾਰਵਾਈ ਕਰ ਕੇ ਸੱਚਾਈ ਲੋਕਾਂ ਸਾਹਮਣੇ ਲਿਆਉਣੀ ਚਾਹੀਦੀ ਐ। ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਸ਼ੀਤਲ ਅਗੁਰਾਲ ਤੋਂ ਇਲਾਵਾ ਭਾਜਪਾ ਦੇ ਕਈ ਹੋਰ ਆਗੂ ਵੀ ਮੌਜੂਦ ਰਹੇ। ਮਾਨਸਾ ਦੇ ਵਿਧਾਇਕ ਵਿਜੈ ਸਿੰਗਲਾ ਸਮੇਤ ਹੋਰ ਆਗੂਆਂ ਖਿਲਾਫ ਕੀਤੀ ਕਾਰਵਾਈ ਦਾ ਹਵਾਲਾ ਦਿੰਦਿਆਂ ਮਨੋਰੰਜਨ ਕਾਲੀਆਂ ਨੇ ਕਿਹਾ ਕਿ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਆਪਣੇ ਵਿਧਾਇਕਾਂ ਤੇ ਆਗੂਆਂ ਖਿਲਾਫ ਕਾਰਵਾਈ ਦੇ ਨਾਮ ਤੇ ਸੁਰਖੀਆਂ ਬਟੋਰੀਆਂ ਸੀ ਪਰ ਕਿਸੇ ਵੀ ਮਾਮਲੇ ਵਿਚ ਜਾਂਚ ਸਿਰੇ ਨਹੀਂ ਲੱਗੀ, ਜਿਸ ਤੋਂ ਇਹ ਮਾਮਲਾ ਵੀ ਸ਼ੱਕੀ ਜਾਪ ਰਿਹਾ ਐ। ਮਾਨਸਾ ਤੋਂ ਵਿਧਾਇਕ ਵਿਜੈ ਸਿੰਗਲਾ ਦੇ ਮੁੰਡੇ ਦੇ ਵਿਆਹ ਦੀਆਂ ਫੋਟੋਆਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਦੀ ਧਰਮ ਪਤਨੀ ਤੋਂ ਇਲਾਵਾ ਮਾਂ ਅਤੇ ਪਾਰਟੀ ਦੇ ਕਾਫੀ ਸਾਰੇ ਵਿਧਾਇਕ ਵੀ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਜੇਕਰ ਵਿਜੈ ਸਿੰਗਲਾ ਖਿਲਾਫ ਲੱਗੇ ਦੋਸ਼ ਸੱਚੇ ਸਨ ਤਾਂ ਮੁੱਖ ਮੰਤਰੀ ਦਾ ਪਰਿਵਾਰ ਅਤੇ ਵਿਧਾਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਕਿਉਂ ਗਏ ਸਨ। ਉਨ੍ਹਾਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਦਾ ਸਵਾਗਤ ਕਰਦੇ ਨੇ ਪਰ ਕੇਵਲ ਸੁਰਖੀਆਂ ਬਰੋਟਰ ਲਈ ਕੀਤੀਆਂ ਕਾਰਵਾਈਆਂ ਦਾ ਸਖਤ ਵਿਰੋਧ ਕਰਦੇ ਨੇ। ਉਨ੍ਹਾਂ ਸਰਕਾਰ ਤੋਂ ਵਿਧਾਇਕ ਰਮਨ ਅਰੋੜਾ ਖਿਲਾਫ ਲੱਗੇ ਦੋਸ਼ਾਂ ਦੀ ਸੱਚਾਈ ਲੋਕਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here