Uncategorized ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਅੰਗਰੇਜ਼ ਸਿੰਘ ਦੀ ਮੌਤ/ ਬਿਮਾਰੀ ਦੇ ਚਲਦਿਆਂ ਲੁਧਿਆਣਾ ਦੇ ਨਿੱਜੀ ਹਸਪਤਾਲ ਲਿਆ ਆਖਰੀ ਸਾਹ/ ਮੂਸੇਵਾਲਾ ਕਤਲ ਕਾਂਢ ਵੇਲੇ ਥਾਣਾ ਸਿਟੀ-1 ਵਿਖੇ ਇੰਚਾਰਜ ਵਜੋਂ ਸੀ ਤੈਨਾਤ By admin - May 24, 2025 0 58 Facebook Twitter Pinterest WhatsApp ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਦੇ ਥਾਣਾ ਸਿਟੀ ਵਨ ਦੇ ਤਤਕਾਲੀ ਇੰਚਾਰਜ ਅੰਗਰੇਜ ਸਿੰਘ ਦਾ ਦੇਹਾਤ ਹੋ ਗਿਆ ਐ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਇਸ ਵੇਲੇ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਅੰਗਰੇਜ਼ ਸਿੰਘ ਪਿਛਲੇ ਸਮੇਂ ਦੌਰਾਨ ਹੀ ਪੰਜਾਬ ਪੁਲਿਸ ਵਿੱਚੋਂ ਰਿਟਾਇਰ ਹੋ ਚੁੱਕੇ ਸਨ ਅਤੇ ਉਹ ਸਿੱਧੂ ਮੂਸੇ ਵਾਲਾ ਕੇਸ ਵਿੱਚ ਜਾਂਚ ਅਧਿਕਾਰੀ ਸਨ, ਜਿਨ੍ਹਾਂ ਦੀ ਮਾਨਸਾ ਦੀ ਮਾਨਯੋਗ ਅਦਾਲਤ ਵਿੱਚ ਗਵਾਹੀ ਵੀ ਚੱਲ ਰਹੀ ਸੀ। ਅੰਗਰੇਜ਼ ਸਿੰਘ ਦਾ ਅੰਤਮ ਸੰਸਕਾਰ ਮਾਨਸਾ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਐ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਮਾਨਸਾ ਦੀ ਮਾਨਯੋਗ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਪੇਸ਼ੀ ਸੀ ਅਤੇ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਜਾਂਚ ਅਧਿਕਾਰੀ ਤਤਕਾਲੀ ਇੰਚਾਰਜ ਅੰਗਰੇਜ਼ ਸਿੰਘ ਅਤੇ ਸੁਖਪਾਲ ਸਿੰਘ ਦੀ ਪੇਸ਼ੀ ਸੀ। ਪੇਸ਼ੀ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਠੀਕ ਨਾ ਹੋਣ ਦੇ ਚੱਲਦਿਆਂ ਉਹ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ ਅਤੇ ਅੰਗਰੇਜ਼ ਸਿੰਘ ਬਿਮਾਰੀ ਦੇ ਚੱਲਦਿਆਂ ਉਹ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਏ ਸਨ। ਇਸ ਦੇ ਚੱਲਦਿਆਂ ਮਾਨਸਾ ਦੀ ਮਾਨਯੋਗ ਅਦਾਲਤ ਵੱਲੋਂ ਇਨ੍ਹਾਂ ਨੂੰ 4 ਜੁਲਾਈ 2025 ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਹੋਣ ਲਈ ਆਦੇਸ਼ ਜਾਰੀ ਕੀਤੇ ਹਨ। ਦੱਸ ਦਈਏ ਕਿ ਅੰਗਰੇਜ਼ ਸਿੰਘ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਇੱਕ ਬੇਟਾ ਛੱਡ ਗਏ ਹਨ ਅਤੇ ਬੇਟਾ ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾਅ ਰਿਹਾ ਹੈ।