ਮੋਗਾ ਦੇ ਕਿਸਾਨ ਦੇ ਰਹੇ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ/ ਡੀਸੀ ਨੇ ਖੁਦ ਟਰੈਕਟਰ ਚਲਾ ਕੇ ਕਰਵਾਈ ਸ਼ੁਰੂਆਤ/ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਦਾ ਦਿੱਤਾ ਸੁਨੇਹਾ

0
131

ਜ਼ਿਲਾ ਮੋਗਾ ਦੇ ਚਾਰ ਬਲਾਕ ਡਾਰਕ ਜੋਨ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਲਗਾਤਾਰ ਖੇਤੀਬਾੜੀ ਵਿਭਾਗ ਮੋਗਾ ਕਿਸਾਨਾਂ ਨੂੰ ਘੱਟ ਪਾਣੀ ਵਾਲੀਆਂ ਅਤੇ ਰਵਾਇਤੀ ਫਸਲਾਂ ਖੇਤਾਂ ਵਿੱਚ ਬੀਜਣ ਲਈ ਜਾਗਰੂਕ ਕਰਦਾ ਆ ਰਿਹਾ ਹੈ। ਇਸੇ ਹੀ ਲੜੀ ਤਹਿਤ ਅੱਜ ਮੋਗਾ ਜਿਲ੍ਹੇ ਦੇ ਪਿੰਡ ਬੁੱਧ ਸਿੰਘ ਵਾਲਾ ਦੇ ਕਿਸਾਨ ਨਾਰੰਗ ਸਿੰਘ ਜੈਲਦਾਰ ਦੇ ਖੇਤ ਵਿੱਚ ਖੇਤੀਬਾੜੀ ਵਿਭਾਗ ਮੋਗਾ ਦੇ ਮੁੱਖ ਅਫਸਰ ਡਾਕਟਰ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਯਸਪ੍ਰੀਤ ਕੌਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ  ਤੇ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਜਿੱਥੇ ਕਿਸਾਨਾਂ ਨੂੰ ਦਿਨੋਂ ਦਿਨ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਘੱਟ ਸਮੇਂ ਅਤੇ ਘੱਟ ਪਾਣੀ ਵਾਲੀਆਂ ਫਸਲਾਂ ਸਬੰਧੀ ਜਾਗਰੂਕ ਕੀਤਾ ਗਿਆ ਉਥੇ ਜ਼ਿਲਾ ਮੋਗਾ ਦੇ  ਡਿਪਟੀ ਕਮਿਸ਼ਨਰ ਮੋਗਾ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਵੀ ਕਿਸਾਨਾਂ ਨੂੰ ਵਿਸਥਾਰ ਸਹਿਤ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨੂੰ ਪਹਿਲ ਦੇਣ ਦੀ ਅਪੀਲ ਕੀਤੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਮੋਗਾ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸਾਨੂੰ ਰਵਾਇਤੀ ਫਸਲਾਂ ਵੱਲ ਮੁੜਨਾ ਪਵੇਗਾ ਕਿਉਂਕਿ ਰਵਾਇਤ ਫਸਲਾਂ ਤੋਂ ਵਗੈਰ ਸਾਡਾ ਗੁਜ਼ਾਰਾ ਸੰਭਵ ਨਹੀਂ ਹੈ। ਸਮਾਗਮ ਦੇ ਅਖੀਰ ਵਿੱਚ ਖੇਤੀਬਾੜੀ ਵਿਭਾਗ ਮੋਗਾ ਦੇ ਮੁੱਖ ਅਫਸਰ ਡਾਕਟਰ ਗੁਰਪ੍ਰੀਤ ਸਿੰਘ ਨੇ ਜਿਲ੍ਹਾ ਡਿਪਟੀ ਕਮਿਸ਼ਨਰ ਮੋਗਾ ਦਾ ਪਿੰਡ ਬੁੱਧ ਸਿੰਘ ਵਾਲਾ ਦੇ ਕਿਸਾਨ ਨਰੰਗ ਸਿੰਘ ਦੇ ਖੇਤਾਂ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ ਅਤੇ ਦਿਨੋ ਦਿਨ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਵੱਖ ਵੱਖ ਪਹਿਲੂਆਂ ਤੋਂ ਡਿਪਟੀ ਕਮਿਸ਼ਨਰ ਮੋਗਾ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਜਸਵਿੰਦਰ ਸਿੰਘ ਜੈਲਦਾਰ ਅਤੇ ਨਾਰੰਗ ਸਿੰਘ ਨੇ ਕਿਹਾ ਕਿ ਉਹ ਪਿਛਲੇ 10 ਸਾਲਾਂ ਤੋਂ ਜਿੱਥੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਉੱਥੇ ਉਹ ਹਰ ਸਾਲ ਝੋਨੇ ਦੀ ਪਰਾਲੀ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਖਪਤ ਕਰਕੇ ਫਸਲਾਂ ਬੀਜਣ ਨੂੰ ਤਰਜੀਹ ਦੇ ਰਹੇ ਹਨ। ਇਸ ਮੌਕੇ ਤੇ ਕਿਸਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਉਹ ਆਪ ਖੁਦ ਝੋਨੇ ਦੀ ਸਿੱਧੀ ਵਜਾਈ ਵੱਡੇ ਪੱਧਰ ਤੇ ਕਰ ਰਹੇ ਹਨ ਉੱਥੇ ਉਹ ਹੋਰ ਕਿਸਾਨਾਂ ਨੂੰ ਵੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰ ਰਹੇ ਹਨ ਅਤੇ ਨਾਲ ਦੀ ਨਾਲ ਉਹਨਾਂ ਨੇ ਇਹ ਐਲਾਨ ਵੀ ਕੀਤਾ ਹੈ ਕਿ ਜੇਕਰ ਕੋਈ ਵੀ ਕਿਸਾਨ ਭਰਾ ਝੋਨੇ ਦੀ ਸਿੱਧੀ ਬਿਜਾਈ ਕਰਾਉਣਾ ਚਾਹੁੰਦਾ ਹੈ ਤਾਂ ਉਹ ਕਿਸਾਨਾਂ ਦੇ ਖੇਤਾਂ ਵਿੱਚ ਆਪਣੀਆਂ ਮਸ਼ੀਨਾਂ ਨਾਲ ਮੁਫਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਆਉਣਗੇ ਉਹਨਾਂ ਕਿਹਾ ਕਿ ਸਿੱਧੀ ਬਿਜਾਈ ਕਰਵਾਉਣ ਦਾ ਮਕਸਦ ਦਿਨੋ ਦਿਨ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣਾ ਹੈ।

LEAVE A REPLY

Please enter your comment!
Please enter your name here