ਜਲੰਧਰ ਪੁਲਿਸ ਦਾ ਭਾਰਗਵ ਕੈਂਪ ਇਲਾਕੇ ਚ ਸਰਚ ਅਭਿਆਨ/ ਪੁਲਿਸ ਨੇ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਕੇ ਕੀਤੀ ਪੁਛਗਿੱਛ

0
59

ਜਲੰਧਰ ਪੁਲਿਸ ਨੇ ਨਸ਼ੇ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਸ਼ਹਿਰ ਦੇ ਭਾਰਗਵ ਇਲਾਕੇ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ ਭਾਰਗਵ ਕੈਂਪ ਦੇ ਐਸਐਚਓ ਸਮੇਤ ਪੂਰੀ ਪੁਲਿਸ ਪਾਰਟੀ ਮੌਜੂਦ ਰਹੀ। ਇਸ ਸਰਚ ਆਪ੍ਰੇਸ਼ਨ ਦੀ ਅਗਵਾਈ ਜੁਆਇੰਟ ਸੀਪੀ ਸੰਦੀਪ ਸ਼ਰਮਾ ਨੇ ਕੀਤੀ। ਨਸ਼ਿਆਂ ਲਈ ਬਦਨਾਮ ਇਸ ਇਲਾਕੇ ਵਿਚੋਂ ਪੁਲਿਸ ਨੇ ਕੁੱਝ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਸੀਪੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਸਾਨੂੰ ਸ਼ੱਕੀ ਲੋਕਾਂ ਦੀ ਸੂਚੀ ਮਿਲੀ ਹੈ, ਜਿਸ  ਦੇ ਆਧਾਰ ਤੇ ਇਹ ਜਾਂਚ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਤਹਿਤ ਵੀ ਕੀਤੀ ਜਾ ਰਹੀ ਹੈ। ਇਸ ਤਲਾਸ਼ੀ ਮੁਹਿੰਮ ਤੋਂ ਪਹਿਲਾਂ, ਪੂਰੇ ਇਲਾਕੇ ਨੂੰ ਪੁਲਿਸ ਫੋਰਸ ਨਾਲ ਸੀਲ ਕਰ ਦਿੱਤਾ ਗਿਆ ਸੀ। ਇਸ ਇਲਾਕੇ ਵਿੱਚ ਆਉਣ ਜਾਂ ਜਾਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਸ਼ਹਿਰ ਵਿੱਚ ਤਸਕਰੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here