Uncategorized ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ ਦੇ ਖੇਤਾਂ ‘ਚ ਪਹੁੰਚੇ ਮੰਤਰੀ ਧਾਲੀਵਾਲ/ ਕਿਸਾਨ ਨੂੰ ਮਿਲ ਕੇ ਕੀਤਾ ਸਨਮਾਨਿਤ, ਹੋਰ ਕਿਸਾਨਾਂ ਨੂੰ ਵੀ ਕੀਤੀ ਖਾਸ ਅਪੀਲ By admin - May 26, 2025 0 54 Facebook Twitter Pinterest WhatsApp ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਮਾਝੀਮੀਆਂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਕਿਸਾਨ ਦੇ ਖੇਤ ਵਿਚ ਜਾ ਕੇ ਝੋਨੇ ਦੀ ਸਿੱਧੀ ਬਿਜਾਈ ਦੇ ਚੱਲ ਰਹੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨੇ ਅਗਾਹਵਧੂ ਕਿਸਾਨ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਵੇਖਦੇ ਹੋਏ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੈਂ ਪਿਛਲੇ ਸਾਲ ਵੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ 1500 ਰੁਪਏ ਆਰਥਿਕ ਮਦਦ ਕੀਤੀ ਗਈ ਸੀ ਜੋ ਇਸ ਵਾਰ ਵੀ ਦਿੱਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਜਾ ਰਹੀ ਹੈ, ਜੋ ਕਿ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਦੇਖਦਿਆਂ ਸਮੇਂ ਦੀ ਲੋੜ ਹੈ। ਮੰਤਰੀ ਨੇ ਦੱਸਿਆ ਕਿ ਉਹ ਪਿਛਲੇ ਸਾਲ ਵੀ ਇਨ੍ਹਾਂ ਕਿਸਾਨਾਂ ਨੂੰ ਮਿਲਣ ਆਏ ਸਨ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਫਾਇਦੇ ਕਿਸਾਨਾਂ ਨੇ ਖੁਦ ਦੱਸੇ ਸਨ। ਉਨ੍ਹਾਂ ਅਨੁਸਾਰ ਇਸ ਤਰੀਕੇ ਨਾਲ 20-25 ਫੀਸਦੀ ਮਜ਼ਦੂਰੀ ਅਤੇ 15-20 ਫੀਸਦੀ ਪਾਣੀ ਦੀ ਬਚਤ ਹੁੰਦੀ ਹੈ। ਧਾਲੀਵਾਲ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਪਰਾਲੀ ਨੂੰ ਸੰਭਾਲਣ ਲਈ ਵਧੇਰੇ ਸਮਾਂ ਮਿਲਦਾ ਹੈ, ਬਿਮਾਰੀਆਂ ਘੱਟ ਹੁੰਦੀਆਂ ਹਨ ਅਤੇ ਹਾੜੀ ਦੀ ਕਣਕ ਦਾ ਝਾੜ ਲਗਭਗ ਇੱਕ ਕੁਇੰਟਲ ਵਧ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਾਲ ਅਜਨਾਲਾ ਹਲਕੇ ਵਿੱਚ ਲਗਭਗ 5000 ਏਕੜ ਰਕਬੇ ਵਿੱਚ ਇਹ ਤਰੀਕਾ ਅਪਣਾਇਆ ਜਾਵੇਗਾ।