ਫਾਜਿਲਕਾ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਰੋਸ ਧਰਨਾ/ ਪੁੱਤਰ ਦੀ ਮੌਤ ਦਾ ਇਨਸਾਫ ਨਾ ਮਿਲਣ ’ਤੇ ਹਾਈਵੇ ਕੀਤਾ ਜਾਮ

0
56

ਫਾਜਿਲਕਾ ਚ ਬੀਤੀ 22 ਅਪਰੈਲ ਨੂੰ ਹੋਏ ਕਤਲ ਮਾਮਲੇ ਚ ਪੁਲਿਸ ਦੀ ਢਿੱਲੀ ਕਾਰਵਾਈ ਦਾ ਮੁੱਦਾ ਗਰਮਾ ਗਿਆ ਐ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਰੋਡ ਜਾਮ ਕਰ ਕੇ ਧਰਨਾ ਦਿੱਤਾ ਗਿਆ।  ਮ੍ਰਿਤਕ ਸਾਹਿਲ ਦੇ ਮਾਪਿਆਂ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਕਾਤਲ ਖੁਲ੍ਹੇ ਘੁੰਮ ਰਹੇ ਨੇ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਮ੍ਰਿਤਕ ਸਾਹਿਲ ਦੀ ਮਾਤਾ ਮਲਕੀਤ ਕੌਰ ਨੇ ਦੱਸਿਆ ਕਿ ਅੱਜ ਪੂਰਾ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਉਨ੍ਹਾਂ ਨੂੰ ਧਰਨਾ ਲਾਉਣਲਈ ਮਜਬੂਰ ਹੋਣਾ ਪਿਆ ਐ।  ਉਹਨਾਂ ਕਿਹਾ ਕਿ ਜੇਕਰ ਉਹਨਾਂ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ ਖੁਦਕੁਸ਼ੀ ਕਰ ਲੈਣਗੇ।

LEAVE A REPLY

Please enter your comment!
Please enter your name here