Uncategorized ਅਬੋਹਰ ਸ਼ਹਿਰ ਦਾ ਦੌਰਾ ਕਰਨ ਪਹੁੰਚੇ ਮੰਤਰੀ ਰਵਜੋਤ ਸਿੰਘ/ ਵੱਖ ਵੱਖ ਥਾਵਾਂ ਦਾ ਦੌਰਾ ਕਰ ਕੇ ਲਿਆ ਮੁਸ਼ਕਲਾਂ ਦਾ ਜਾਇਜ਼ਾ/ ਅਧਿਕਾਰੀਆਂ ਨੂੰ ਲੋਕਾਂ ਦੇ ਮਸਲੇ ਛੇਤੀ ਹੱਲ ਕਰਨ ਦੀ ਹਦਾਇਤ By admin - May 27, 2025 0 59 Facebook Twitter Pinterest WhatsApp ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਜੁੜੀਆਂ ਮੁਸ਼ਕਲਾਂ ਦਾ ਜਾਇਜ਼ਾ ਲਿਆ ਜਾ ਰਿਹਾ ਐ। ਇਸੇ ਤਹਿਤ ਕੈਬਨਿਟ ਮੰਤਰੀ ਅੱਜ ਅਬੋਹਰ ਸ਼ਹਿਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ। ਮੰਤਰੀ ਨੇ ਜ਼ਮੀਨੀ ਪੱਧਰ ‘ਤੇ ਉਤਰ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਨਿਆ ਅਤੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ। ਦੌਰਾਨ, ਜਦੋਂ ਡਾ. ਰਵਜੋਤ ਸਿੰਘ ਨੇ ਵਾਰਡਾਂ ਵਿੱਚ ਗੰਦੇ ਪਾਣੀ ਦੀ ਸਪਲਾਈ ਦੇ ਨਜ਼ਾਰੇ ਵੇਖੇ, ਤਾਂ ਉਹ ਸਖ਼ਤ ਨਾਰਾਜ਼ ਨਜ਼ਰ ਆਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੌਕੇ ‘ਤੇ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਹੱਲ ਕਰਨ ਦੀ ਸਖ਼ਤ ਹਿਦਾਇਤ ਦਿੱਤੀ। ਗ਼ਲਤੀ ਕਰਨ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਗਈ। ਮੰਤਰੀ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਜਿਵੇਂ ਕਿ ਸਬਜ਼ੀ ਮੰਡੀ, ਡੰਪ ਸਟੇਸ਼ਨ, ਵਾਰਡਾਂ ਅਤੇ ਖੇਡ ਮੈਦਾਨ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਬੋਹਰ ਨਗਰ ਨਿਗਮ ਦੇ ਅਧਿਕਾਰੀ ਵੀ ਮੌਜੂਦ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਨੇ ਆਖਿਆ ਕਿ ਅਜੇਹੇ ਦੌਰੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਲਈ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਪੀਣ ਵਾਲੇ ਪਾਣੀ ਦੀ ਭਾਰੀ ਸਮੱਸਿਆ ਪਾਈ ਗਈ। ਮੰਤਰੀ ਨੇ ਕਿਹਾ ਕਿ ਜੇਕਰ ਸਰਕਾਰ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਨਹੀਂ ਦੇ ਸਕਦੀ ਤਾਂ ਫਿਰ ਅਜਿਹੀ ਸਰਕਾਰ ਦਾ ਕੋਈ ਲਾਭ ਨਹੀਂ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਅਗਲੇ ਸਮੇਂ ਵਿੱਚ ਅਬੋਹਰ ਦੇ ਲੋਕਾਂ ਨੂੰ ਨਾ ਤਾਂ ਗੰਦੇ ਪਾਣੀ ਦੀ ਸਮੱਸਿਆ ਹੋਵੇਗੀ ਅਤੇ ਨਾ ਹੀ ਸਫ਼ਾਈ ਦੀ। ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦਾ ਫ਼ਰਜ਼ ਹੈ ਕਿ ਉਹ ਦਫ਼ਤਰਾਂ ਦੀ ਟੇਬਲ ਛੱਡ ਕੇ ਜ਼ਮੀਨ ‘ਤੇ ਉਤਰਣ ਅਤੇ ਲੋਕਾਂ ਦੀਆਂ ਗੱਲਾਂ ਸੁਣਣ। ਉਨ੍ਹਾਂ ਨੇ ਆਖਿਆ ਕਿ ਕਈ ਮੋਹੱਲਿਆਂ ਵਿੱਚ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਸੀ ਜਿਸ ‘ਤੇ ਤੁਰੰਤ ਕਾਰਵਾਈ ਹੋਵੇਗੀ। ਲਾਪਰਵਾਹੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।