Uncategorized ਅੰਮ੍ਰਿਤਸਰ ਬਲਾਸਟ ਨੂੰ ਲੈ ਕੇ ਰਾਜਪਾਲ ਕਟਾਰੀਆਂ ਦਾ ਵੱਡਾ ਬਿਆਨ/ ਏਜੰਸੀਆਂ ਵੱਲੋਂ ਮਾਹੌਲ ਖਰਾਬ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ/ ਕਿਹਾ, ਏਜੰਸੀਆਂ ਦੇ ਮਨਸੂਬੇ ਕਾਮਯਾਬ ਨਹੀਂ ਹੋਵਾਂਗੇ… By admin - May 27, 2025 0 60 Facebook Twitter Pinterest WhatsApp ਅੰਮ੍ਰਿਤਸਰ ਵਿਖੇ ਹੋਏ ਧਮਾਕੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਦਾ ਵੱਡਾ ਬਿਆਨ ਸਾਹਮਣੇ ਆਇਆ ਐ। ਇਸ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਜੇ ਵੀ ਅਜਿਹੀਆਂ ਏਜੰਸੀਆਂ ਸਰਗਰਮ ਨੇ ਜੋ ਇੱਥੋਂ ਦਾ ਮਾਹੌਲ ਖਰਾਬ ਕਰਨ ਲਈ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੰਦੀਆਂ ਨੇ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਨੂੰ ਟਰੇਸ ਕਰ ਕੇ ਕਾਰਵਾਈ ਵੀ ਕੀਤੀ ਜਾ ਰਹੀ ਐ ਪਰ ਫਿਰ ਵੀ ਇਨ੍ਹਾਂ ਦੀਆਂ ਖਿੱਤੇ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ ਜਾਰੀ ਨੇ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਐ ਅਤੇ ਅਜਿਹੇ ਅਨਸਰਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।