ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਮਾਰਚ/ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੀ ਕੀਤੀ ਮੰਗ/ ਡਿਪਟੀ ਕਮਿਸ਼ਨਰ ਦਫਤਰ ਪਹੁੰਚ ਕੇ ਸੌਂਪਿਆ ਮੰਗ ਪੱਤਰ

0
61

ਵਾਰਿਸ ਪੰਜਾਬ ਜਥੇਬੰਦੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਡਿਪਟੀ ਕਮਿਸ਼ਨਰ  ਦਫਤਰ ਜਾ ਕੇ ਸਮਾਪਤ ਹੋਇਆ, ਜਿੱਥੇ ਜਥੇਬੰਦੀ ਵੱਲੋਂ ਜੇਲ੍ਹ ਵਿਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 2027 ਦੀਆਂ ਚੋਣਾਂ ਨੂੰ ਵੇਖਦਿਆਂ ਸਰਕਾਰਾਂ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਅੰਦਰ ਰੱਖਣ ਦੀਆਂ ਕੋਸ਼ਿਸ਼ਾਂ ਵਿਚ ਨੇ ਜਦਕਿ ਪੰਜਾਬ ਦੇ ਲੋਕ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਨੇ। ਉਨ੍ਹਾਂ ਕੇਂਦਰ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਤੋਂ ਐਨਐਸਏ ਹਟਾ ਕੇ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਤੇ ਅਕਾਲੀ ਦਲ ਵਾਰਸ ਪੰਜਾਬ ਦੇ ਭਰਤੀ ਕਮੇਟੀ ਮੈਂਬਰ ਪੰਜਾਬ ਤੇ ਅਬਜ਼ਰਵਰ ਸ਼੍ਰੀ ਫਤਿਹਗੜ੍ਹ ਸਾਹਿਬ ਸੰਦੀਪ ਸਿੰਘ ਰੁਪਾਲੋਂ ਨੇ ਕਿਹਾ ਕਿ ਸਰਕਾਰਾਂ ਜਿਸ ਦਿਨ ਤੋਂ ਅਕਾਲੀ ਦਲ ਵਾਰਸ ਪੰਜਾਬ ਦੇ ਹੋਂਦ ਵਿੱਚ ਆਇਆ ਉਸ ਦਿਨ ਤੋਂ ਹੀ ਘਬਰਾਹਟ ਵਿੱਚ ਹਨ ਕਿਉਂਕਿ 2027 ਵਿੱਚ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਸਰਕਾਰ ਭਾਵੇਂ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਜੇਲ ਵਿੱਚੋਂ ਨਾ ਕੱਢੇ ਪਰ ਅਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਕੇ ਜੇਲ ਚੋਂ ਬਾਹਰ ਕੱਢਾਂਗੇ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਨ੍ਹਾਂ ਤੇ ਲੱਗੀ ਤੀਜੇ ਸਾਲ ਦੀ ਐਨ ਐਸ ਏ ਖਤਮ ਕੀਤੀ ਜਾਵੇ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨੂੰ ਲੋਕਾਂ ਦੀ ਗੱਲ ਕਰਨ ਦੇ ਲਈ ਪਾਰਲੀਮੈਂਟ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜੇਕਰ ਸਰਕਾਰ ਨੇ ਸਾਡੀ ਇਹ ਮੰਗ ਨਾ ਮੰਨੀ ਤਾਂ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਹਾਈ ਕਮਾਂਡ ਕੋਈ ਵੀ ਫੈਸਲਾ ਕਰੇਗੀ

LEAVE A REPLY

Please enter your comment!
Please enter your name here