ਅੰਮ੍ਰਿਤਸਰ ’ਚ ਤਿੰਨ ਸਾਲਾ ਬੱਚੀ ਦੀ ਲੱਤ ’ਚ ਲੱਗੀ ਗੋਲੀ/ ਟਿਊਸ਼ਨ ਪੜ੍ਹਨ ਜਾਣ ਦੌਰਾਨ ਵਾਪਰੀ ਘਟਨਾ/ ਡਾਕਟਰੀ ਜਾਂਚ ’ਚ ਹੋਇਆ ਖੁਲਾਸਾ, ਪੁਲਿਸ ਕਰ ਰਹੀ ਜਾਂਚ

0
54

ਪੰਜਾਬ ਅੰਦਰ ਭੇਦਭਰੀ ਹਾਲਤ ’ਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ ਨਹੀਂ ਰਿਹਾ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ ਐ, ਜਿੱਥੇ ਟਿਊਸ਼ਨ ਪੜ੍ਹਣ ਜਾ ਰਹੀ ਤਿੰਨ ਸਾਲਾ ਬੱਚੀ ਦੇ ਲੱਤ ਤੇ ਗੋਲੀ ਵੱਜੀ ਐ। ਬੱਚੀ ਦੇ ਗੋਲੀ ਲੱਗਣ ਦਾ ਖੁਲਾਸਾ ਡਾਕਟਰੀ ਜਾਂਚ ਦੌਰਾਨ ਹੋਇਆ ਐ। ਬੱਚੀ ਦੇ ਪਿਤਾ ਦੇ ਦੱਸਣ ਮੁਤਾਬਕ ਉਹ ਬੱਚੀ ਨੂੰ ਟਿਊਸ਼ਨ ਲਈ ਛੱਡਣ ਜਾ ਰਿਹਾ ਸੀ ਕਿ ਅਚਾਨਕ ਪਟਾਕੇ ਦੀ ਅਵਾਜ਼ ਸੁਣਾਈ ਦਿੱਤੀ ਅਤੇ ਬੱਚੀ ਦੀ ਲੱਤ ਵਿਚੋਂ ਖੂਨ ਨਿਕਲਣਾ ਸ਼ੁਰੂ ਹੋ ਗਿਆ। ਇਸ ਤੋਂ ਬਾਅਦ ਬੱਚੀ ਨੂੰ ਡਾਕਟਰ ਕੋਲ ਲਿਜਾਇਆ ਗਿਆ ਜਿੱਥੇ ਐਕਸਰੇ ਰਿਪੋਰਟ ਵਿਚ ਗੋਲੀ ਲੱਗਣ ਦੀ ਪੁਸ਼ਟੀ ਹੋਈ ਐ। ਉਧਰ ਪੁਲਿਸ ਨੇ ਮਾਪਿਆਂ ਦੀ ਸ਼ਿਕਾਇਤ ਮਿਲਣ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਖਮੀ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਹ ਆਪਣੀ ਬੇਟੀ ਵਿਰਧੀ ਨੂੰ ਲੈ ਕੇ ਟਿਊਸ਼ਨ ਤੇ ਜਾ ਰਹੇ ਸਨ ਤਾਂ ਇਸ ਦੌਰਾਨ ਪਟਾਕੇ ਦੀ ਆਵਾਜ਼ ਆਈ ਅਤੇ ਉਸਦੀ ਬੱਚੀ ਦੇ ਲੱਤ ਚੋਂ ਖੂਨ ਨਿਕਲਣਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਬੱਚੀ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਕੀਤੇ ਐਕਸਰੇ ਵਿਚ ਗੋਲੀ  ਲੱਗਣ ਦੀ ਪੁਸ਼ਟੀ ਹੋਈ ਐ। ਬੱਚੀ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਮਾਮਲੇ ਦੀ ਜਾਂਚ ਤੋਂ ਬਾਅਦ ਸਖਤ ਕਾਰਵਾਈ ਦੀ ਮੰਗ ਕੀਤੀ ਐ। ਦੂਜੇ ਪਾਸੇ ਇਸ ਸਬੰਧੀ ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਿਵਾਰ ਨੂੰ ਨਾਲ ਲੈ ਕੇ ਮੌਕੇ ਤੇ ਜਾ ਰਹੇ ਹਾਂ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਯੋਗ ਐ ਕਿ ਬੀਤੇ ਦਿਨ ਜਲੰਧਰ ਤੋਂ ਵੀ ਅਜਿਹੀ ਹੀ ਖਬਰ ਸਾਹਮਣੇ ਆਈ ਸੀ, ਜਿਸ ਵਿਚ ਘਰ ਦੀ ਛੱਤ ਤੇ ਸੌ ਰਹੀ ਬੱਚੀ ਦੇ ਗੋਡੇ ਵਿਚ ਭੇਦਭਰੀ ਹਾਲਤ ਵਿਚ ਗੋਲੀ ਲੱਗੀ ਸੀ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਨਟਾਵਾਂ ਤੋਂ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਐ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਤਹਿ ਤੱਕ ਜਾ ਕੇ ਬਣਦੀ ਕਾਰਵਾਈ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here