ਭਗਤ ਪੂਰਨ ਸਿੰਘ ਦੇ ਜਨਮ ਦਿਹਾੜੇ ਮੌਕੇ ਪਾਣੀ ਬਚਾਉਣ ਦਾ ਦਿੱਤਾ ਹੋਕਾ/ ਸ਼ਹਿਰ ਦੀਆਂ ਸੜਕਾਂ ਉਪਰ ਕੱਢੀ ‘ਪਾਣੀ ਬਚਾਓ ਮਨੁੱਖਤਾ ਬਚਾਓ’ ਰੈਲੀ/ ਰੈਲੀ ਵਿੱਚ ਸੜਕਾਂ ਉੱਪਰ ਆਉਂਦੇ ਜਾਂਦੇ ਲੋਕਾਂ ਨੂੰ ਪਾਣੀ ਬਚਾਉਣ ਲਈ ਦਿੱਤਾ ਸੰਦੇਸ਼

0
57

ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿੱਚ ਪਾਣੀ ਬਚਾਓ ਮਨੁੱਖਤਾ ਬਚਾਓ ਰੈਲੀ ਕੱਢੀ ਗਈ, ਜਿਸ ਵਿੱਚ ਅੰਗਹੀਣ ਲੋਕਾਂ, ਸਕੂਲੀ ਬੱਚਿਆਂ ਸਮੇਤ ਵੱਡੀ ਗਿਣਤੀ ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਸੜਕਾਂ ਉੱਪਰ ਆਉਂਦੇ ਜਾਂਦੇ ਲੋਕਾਂ ਨੂੰ ਪਾਣੀ ਬਚਾਉਣ ਦਾ ਹੋਕਾ ਦਿੱਤਾ ਗਿਆ। ਇਸ ਮੌਕੇ ਸੰਸਥਾ ਦੀ ਮੁੱਖ ਸੇਵਾਦਾਰ ਡਾਕਟਰ ਇੰਦਰਜੀਤ ਕੌਰ ਨੇ ਕਿਹਾ ਕਿ ਅੱਜ ਪਾਣੀ ਖਤਮ ਹੁੰਦਾ ਜਾ ਰਿਹਾ ਹੈ ਅਤੇ ਇੰਡਸਟਰੀ ਵਾਲੇ ਲੋਕ ਪ੍ਰਦੂਸ਼ਿਤ ਪਾਣੀ ਧਰਤੀ ਚ ਪਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਇਸੇ ਤਰੀਕੇ ਨਾਲ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਡੇਢ ਕਰੋੜ ਲੋਕ ਇੱਕ ਸਾਲ ਵਿੱਚ ਮਰਨਗੇ। ਉਨ੍ਹਾਂ ਲੋਕਾਂ ਨੂੰ  ਪੌਣ, ਪਾਣੀ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।  ਉਹਨਾਂ ਕਿਹਾ ਜੇਕਰ ਪਾਣੀ ਨਹੀਂ ਤਾਂ ਅਨਾਜ ਨਹੀਂ ਜੇ ਅਨਾਜ ਨਹੀਂ ਤਾਂ ਹਰੇਕ ਵਿਅਕਤੀ ਭੁੱਖਾ ਮਰੇਗਾ, ਉਹਨਾਂ ਕਿਹਾ ਕਿ ਪਾਣੀ ਤੋਂ ਬਿਨਾਂ ਜੀਵਨ ਨਹੀਂ ਹੈ ਅਤੇ ਸਾਨੂੰ ਆਪਣੀ ਆਉਣ ਵਾਲੀ ਪੀੜੀ ਦਾ ਧਿਆਨ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੱਜ ਲੋਕਾਂ ਨੂੰ ਨਾ ਤਾਂ ਪਾਣੀ ਦੀ ਫਿਕਰ ਹੈ ਨਾ ਹਵਾ ਦਾ ਫਿਕਰ ਹੈ ਤੇ ਨਾ ਹੀ ਕੁਦਰਤ ਦਾ ਫਿਕਰ ਹੈ ਹਰੇਕ ਵਿਅਕਤੀ ਦੀ ਪੈਸੇ ਪਿੱਛੇ ਦੌੜ ਚੱਲ ਰਹੀ ਹੈ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇੱਕ ਰਿਪੋਰਟ ਵਿੱਚ ਇਹ ਸਾਹਮਣੇ ਆਇਆ ਹੈ ਕਿ ਸਾਰੇ ਹੀ ਜਿਲ੍ਹਿਆਂ ਵਿੱਚ ਪਾਣੀ ਵਿੱਚ ਕੈਂਸਰ ਦੇ ਤੱਤ ਦੇਖਣ ਨੂੰ ਮਿਲ ਰਹੇ ਹਨ, ਉਹਨਾਂ ਕਿਹਾ ਕਿ ਸਾਡੀ ਇੰਡਸਟਰੀ ਪਾਣੀ ਨੂੰ ਪ੍ਰਦੂਸ਼ਿਤ ਕਰਕੇ ਨਦੀਆਂ ਵਿੱਚ ਸੁੱਟ ਰਹੀ ਹੈ। ਇਸ ਮੌਕੇ ਸਮਾਜ ਸੇਵੀ ਪਵਨ ਸ਼ਰਮਾ ਨੇ ਕਿਹਾ ਕਿ ਅੱਜ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵੱਲੋਂ ਪਾਣੀ ਬਚਾਓ ਮਨੁੱਖਤਾ ਬਚਾਓ ਰੈਲੀ ਕੱਢੀ ਜਾ ਰਹੀ ਹੈ ਜਿੱਥੇ ਲੋਕਾਂ ਨੂੰ ਪਾਣੀ ਬਚਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਸਾਨੂੰ ਪਾਣੀ ਨੂੰ ਪ੍ਰਦੂਸ਼ਿਤ ਨਹੀਂ ਹੋਣ ਦੇਣਾ ਚਾਹੀਦਾ ਸਗੋਂ ਆਉਣ ਵਾਲੇ ਨੂੰ ਬਚਾਉਣਾ ਚਾਹੀਦਾ ਹੈ

LEAVE A REPLY

Please enter your comment!
Please enter your name here