
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਕਰ ਕੇ ਨਸ਼ਿਆਂ ਲਈ ਰਵਾਇਤੀ ਪਾਰਟੀਆਂ ਨੂੰ ਘੇਰਿਆ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੰਜਾਬ ਵਿਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦੀਆਂ ਸਿਰਤੋੜ ਕੋਸ਼ਿਸ਼ਾਂ ਕਰ ਰਹੀ ਐ ਪਰ ਇਨ੍ਹਾਂ ਪਾਰਟੀਆਂ ਦੇ ਆਗੂ ਅਜੇ ਵੀ ਆਪਣੀਆਂ ਕਾਰਵਾਈਆਂ ਤੋਂ ਬਾਜ ਨਹੀਂ ਆ ਰਹੇ। ਪਟਿਆਲਾ ਨਾਲ ਸਬੰਧਤ ਇਕ ਭਾਜਪਾ ਕੌਂਸਲਰ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਭਾਜਪ ਵੱਲੋਂ ਪੰਜਾਬ ਅੰਦਰ ਨਸ਼ਿਆਂ ਨੂੰ ਪਰਮੋਟ ਕਰਨ ਲਈ ਪਹਿਲਾਂ ਅਕਾਲੀ ਦਲ ਦਾ ਸਾਥ ਦਿੱਤਾ ਅਤੇ ਹੁਣ ਜਦੋਂ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਲੜਾਈ ਲੜ ਰਹੀ ਐ ਅਤੇ ਭਾਜਪਾ ਦੇ ਆਗੂ ਨਸ਼ਾ ਤਸਕਰਾਂ ਨੂੰ ਛੁਡਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਨੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕਈ ਵੱਡੇ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਸਬੰਧ ਰਹੇ ਨੇ ਅਤੇ ਹੁਣ ਜਦੋਂ ਪੂਰਾ ਪੰਜਾਬ ਨਸ਼ਿਆਂ ਵਿਰੁੱਧ ਇੱਕਜੁੱਟ ਹੈ, ਭਾਜਪਾ ਨਸ਼ਾ ਤਸਕਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਆਪ’ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਹੀ ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ। ਉਨ੍ਹਾਂ ਕਿਹਾ ਕਿ ਭਾਜਪਾ – ਅਕਾਲੀ ਸਰਕਾਰ ਨੇ ਨਸ਼ਿਆਂ ਦਾ ਜ਼ਹਿਰ ਬੀਜਿਆ, ਨੌਜਵਾਨਾਂ ਦਾ ਭਵਿੱਖ ਬਰਬਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਈ ਵੱਡੇ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਸੰਬੰਧ ਹਨ, ਅੱਜ ਜਦੋਂ ਕਿ ਪੂਰਾ ਪੰਜਾਬ ਨਸ਼ਿਆਂ ਵਿਰੁੱਧ ਇਕਜੁੱਟ ਹੈ, ਭਾਜਪਾ ਨਸ਼ਾ ਤਸਕਰਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ ਤੇ ਪਟਿਆਲਾ ਤੋਂ ਭਾਜਪਾ ਕੌਂਸਲਰ ਨੇ ਨਸ਼ਾ ਤਸਕਰਾਂ ਦੀ ਜ਼ਮਾਨਤ ਲਈ ਜ਼ਮਾਨਤ ਬਾਂਡ ਭਰਿਆ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਅਤੇ ਡਰੱਗ ਮਾਫੀਆ ਵਿਚਕਾਰ ਗਠਜੋੜ ਹੈ। ਉਨ੍ਹਾਂ ਕਿਹਾ ਕਿ ਆਪ ਦਾ ਮਤਾ ਸਪੱਸ਼ਟ ਹੈ ਕਿ ਪੰਜਾਬ ਵਿਚੋਂ ਨਸ਼ਾਖੋਰੀ ਦਾ ਖਾਤਮਾ ਕਰਨਾ ਪਰ ਭਾਜਪਾ ਨਹੀਂ ਚਾਹੁੰਦੀ ਕਿ ਪੰਜਾਬ ਵਿਚੋਂ ਨਸ਼ੇ ਦੀ ਸਮੱਸਿਆ ਖਤਮ ਹੋਵੇ

