Uncategorized ਅੰਮ੍ਰਿਤਸਰ ’ਚ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ/ ਪਰਿਵਾਰ ਨੇ ਨੌਜਵਾਨ ਦੇ ਕਤਲ ਹੋਣ ਦਾ ਪ੍ਰਗਟਾਇਆ ਸ਼ੱਕ/ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਸਾਰੇ ਮਾਮਲੇ ਦੀ ਜਾਂਚ By admin - May 29, 2025 0 60 Facebook Twitter Pinterest WhatsApp ਅੰਮ੍ਰਿਤਸਰ ਦੇ ਮੁਸਤਫਾਬਾਦ ਇਲਾਕੇ ਵਿਚੋਂ ਇਕ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਲਾਸ਼ ਇਕ ਖਾਲੀ ਪਏ ਪਲਾਟ ਵਿਚੋਂ ਬਰਾਮਦ ਹੋਈ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਉਧਰ ਘਟਨਾ ਸਥਾਨ ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦਾ ਕਤਲ ਹੋਣ ਦੀ ਸ਼ੰਕਾ ਜਾਹਰ ਕੀਤੀ ਐ। ਪਰਿਵਾਰ ਦਾ ਕਹਿਣਾ ਐ ਇਕ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਐ। ਦੂਜੇ ਪਾਸੇ ਪੁਲਿਸ ਦਾ ਕਹਿਣਾ ਐ ਕਿ ਲਾਸ਼ ਦਾ ਪੋਸਟ ਮਾਰਰਮ ਕਰਵਾਇਆ ਜਾ ਰਿਹਾ ਐ, ਜਿਸ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗਾ। ਉਧਰ ਪਰਿਵਾਰ ਨੇ ਕਤਲ ਦੀ ਸ਼ੰਕਾ ਜਾਹਰ ਕਰਦਿਆਂ ਉਚ ਅਧਿਕਾਰੀਆਂ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਐ। ਇਸ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਪਲਾਟ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ ਅਤੇ ਨਜ਼ਦੀਕ ਉਸਦੇ ਟਰਾਂਸਫਾਰਮਰ ਵੀ ਹੈ ਅਤੇ ਹੋ ਸਕਦਾ ਹੈ ਕਿ ਟਰਾਂਸਫਾਰਮਰ ਦੇ ਕਰੰਟ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਖ ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਐ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।