ਜਲੰਧਰ ਪਹੁੰਚੇ ਪੰਜਾਬ ਬੀਜੇਪੀ ਜਨਰਲ ਸਕੱਤਰ ਪਰਮਿੰਦਰ ਬਰਾੜ/ 84 ਦੰਗਾ ਪੀੜਤਾਂ ਨੂੰ ਨੌਕਰੀਆਂ ਦੇਣ ਲਈ ਦਿੱਲੀ ਸਰਕਾਰ ਦਾ ਕੀਤਾ ਧੰਨਵਾਦ/ ਕਿਹਾ, ਸਿੱਖਾਂ ਦੇ ਦਰਦ ਵੰਡਾਉਣ ਵਾਲੀ ਭਾਜਪਾ ਹੀ ਇਕੋ ਇਕ ਪਾਰਟੀ ਐ

0
54

ਪੰਜਾਬ ਬੀਜੇਪੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅੱਜ ਜਲੰਧਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ 1984 ਦੇ ਦੰਗਾ ਪੀੜਤਾਂ ਨੂੰ ਨੌਕਰੀਆਂ ਦੇਣ ਲਈ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਐ। ਜਲੰਧਰ ਦੇ ਸਰਕਟ ਹਾਊਸ ਵਿਖੇ ਮੀਡੀਆ ਲ ਗੱਲਬਾਤ ਕਰਦਿਆਂ ਪਰਮਿੰਦਰ ਬਰਾੜ ਨੇ ਕਿਹਾ ਕਿ ਭਾਜਪਾ ਇਕੋ ਇਕ ਅਜਿਹੀ ਪਾਰਟੀ ਐ ਜੋ 1984 ਪੀੜਤਾਂ ਦੇ ਦਰਦ ਨੂੰ ਸਮਝਦੀ ਐ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ 125 ਦੰਗਾ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਐ। ਇਸ ਦੇ ਤਹਿਤ ਬੀਤੇ ਦਿਨ 19 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਨੇ। ਉਨ੍ਹਾਂ ਕਿਹਾ ਕਿ ਇਹ ਇਕ ਇਤਿਹਾਸਕ ਕਦਮ ਐ ਜੋ ਅੱਜ ਤਕ ਕੋਈ ਵੀ ਸਰਕਾਰ ਨਹੀਂ ਚੁੱਕ ਸਕੀ।  ਇਸ ਸਕੀਮ ਤਹਿਤ 600 ਪਰਿਵਾਰਾਂ ਦੀ ਪਛਾਣ ਕੀਤੀ ਗਈ ਐ। ਪਰਮਿੰਦਰ ਸਿੰਘ ਨੇ ਕਿਹਾ ਕਿ  ਦਿੱਲੀ ਸਰਕਾਰ ਵੱਲੋਂ ਬੀਤੇ ਦਿਨ ਲਿਆ ਗਿਆ ਫੈਸਲਾ ਭਾਰਤ ਵਿੱਚ ਪਹਿਲੀ ਵਾਰ ਹੋਇਆ ਹੋਵੇਗਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਰਕਾਰੀ ਨੌਕਰੀ ਵਿੱਚ ਨਿਯੁਕਤੀ ਦੇਣ ਲਈ ਲੋੜੀਂਦੀ ਸਾਰੇ ਮਾਪਦੰਡਾਂ ਨੂੰ ਬਦਲ ਕੇ ਇਤਿਹਾਸ ਰਚਿਆ ਹੈ। ਪ੍ਰਭਾਵਿਤ ਪਰਿਵਾਰਾਂ ਦੇ 55 ਸਾਲ ਦੇ ਮੈਂਬਰਾਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਲੋਕਾਂ ਦੀ ਭਲਾਈ ਬਾਰੇ ਸੋਚਦੀ ਰਹੀ ਹੈ। ਬਾਕੀ ਪਾਰਟੀਆਂ ਨੇ ਹੁਣ ਤੱਕ ਸਿਰਫ਼ ਪੰਜਾਬ ਅਤੇ ਪੰਜਾਬੀਆਂ ਨੂੰ ਤਬਾਹ ਕੀਤਾ ਹੈ।

LEAVE A REPLY

Please enter your comment!
Please enter your name here