ਸ੍ਰੀ ਆਨੰਦਪੁਰ ਸਾਹਿਬ ਅੰਦਰ ਸਿੱਖਿਆ ਕ੍ਰਾਂਤੀ ਤਹਿਤ ਹੋਏ ਵੱਡੇ ਕੰਮ/ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 100 ਸਕੂਲਾਂ ਦਾ ਕੀਤਾ ਉਦਘਾਟਨ/ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਨਸ਼ਾ ਮੁਕਤ ਪੰਜਾਬ ਸਿਰਜਣ ਦਾ ਕੀਤਾ ਦਾਅਵਾ

0
67

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਆਨੰਦਪੁਰ ਸਾਹਿਬ ਦੇ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 100 ਦੇ ਕਰੀਬ ਸਕੂਲਾਂ ਦੀ ਕਾਇਆਕਲਪ ਕੀਤੀ ਗਈ ਐ, ਜਿਨ੍ਹਾਂ ਦਾ ਉਦਘਾਟਨ ਕਰ ਦਿੱਤਾ ਗਿਆ ਐ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਨਾਲ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿਚ ਵਿਚ ਵੱਡੇ ਕੰਮ ਕਰ ਰਹੀ ਐ। ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਜੇਲਾਂ ਅੰਦਰ ਡੱਕਿਆ ਜਾ ਰਿਹਾ ਐ ਉੱਥੇ ਹੀ ਨਸ਼ਾ ਪੀੜਤਾਂ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਛੇਤੀ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਦੇ ਨਾਲ ਨਾਲ ਨਸ਼ਾ ਮੁਕਤ ਸੂਬਾ ਵੀ ਬਣਾ ਦਿੱਤਾ ਜਾਵੇਗਾ।  ਇਸ ਦੌਰਾਨ ਮੰਤਰੀ ਬੈਂਸ ਨੇ ਕਿਹਾ ਕਿ ਨੰਗਲ ਵਿੱਚ 12 ਕਰੋੜ ਦੀ ਲਾਗਤ ਨਾਲ ਅਧੁਨਿਕ ਕਮਿਊਨਿਟੀ ਸੈਂਟਰ ਉਸਾਰਿਆ ਜਾਵੇਗਾ। ਇਸ ਦੇ ਨਾਲ ਹੀ ਨੰਗਲ ਨੂੰ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਮਾਣਕੂਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ’ਚ 11 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਕਾਇਆਕਲਪ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਕ੍ਰਾਂਤੀ ਤੋਂ ਇਲਾਵਾ ਨਸ਼ਿਆਂ ਖਿਲਾਫ ਵੀ ਯੁੱਧ ਛੇੜਿਆ ਹੋਇਆ ਐ, ਜਿਸ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਦੀ ਫੜੋ-ਫੜੀ ਜਾਰੀ ਐ ਉੱਥੇ ਹੀ ਨਸ਼ਿਆਂ ਤੋਂ ਪੀੜਤਾਂ ਦਾ ਇਲਾਜ ਵੀ ਚੱਲ ਰਿਹਾ ਐ। ਇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਆਨੰਦਪੁਰ ਸਾਹਿਬ ਦੇ 11 ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿਰਫ਼ ਇਕ ਲਹਿਰ ਨਹੀਂ ਬਲਕਿ ਇੰਨਕਲਾਬ ਹੈ। ਇਸ ਨਾਲ ਡਾ. ਭੀਮ ਰਾਓ ਅੰਬੇਡਕਰ ਦਾ ਸਿੱਖਿਆ ਆਮ ਆਦਮੀ ਦਾ ਮੁੱਢਲਾ ਅਧਿਕਾਰ ਹੈ, ਦਾ ਸੁਫ਼ਨਾ ਵੀ ਪੂਰਾ ਹੋਵੇਗਾ। ਇਸ ਮੌਕੇ ਸਕੂਲ ਅਧਿਆਪਕਾਂ ਤੋਂ ਇਲਾਵਾ ਇਲਾਕੇ ਤੇ ਪੰਚ ਸਰਪੰਚ ਤੇ ਆਮ ਲੋਕ ਹਾਜ਼ਰ ਸਨ।

LEAVE A REPLY

Please enter your comment!
Please enter your name here