Uncategorized ਕਪੂਰਥਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੌਕ ਡਰਿੱਲ/ ਡਰੋਨ ਹਮਲੇ ਤੋਂ ਬਾਅਦ ਬਚਾਅ ਕਾਰਜਾਂ ਦਾ ਕੀਤਾ ਅਭਿਆਸ/ ਸਿਵਲ ਪ੍ਰਸ਼ਾਸ਼ਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਨੇ ਲਿਆ ਹਿੱਸਾ By admin - May 31, 2025 0 53 Facebook Twitter Pinterest WhatsApp ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਮੌਕ ਡਰਿੱਲ ਕੀਤੀ ਗਈ। ਇਸ ਦੇ ਤਹਿਤ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵੀ ਡਰੋਨ ਹਮਲੇ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਤੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ । ਮੌਕ ਡਰਿੱਲ ਤਹਿਤ ਪ੍ਰਬੰਧਕੀ ਕੰਪਲੈਕਸ ਵਿਖੇ ਕੰਮਕਾਜ ਵਾਲੇ ਦਿਨ ਡਰੋਨ ਹਮਲੇ ਕਾਰਨ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਦਾ ਅਭਿਆਸ ਕੀਤਾ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸਟਾਫ ਨੇ ਮੌਕ ਡਰਿੱਲ ਵਿਚ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਅਗਵਾਈ ਹੇਠ ਕੀਤੀ ਗਈ ਇਸ ਮੌਕ ਡਰਿੱਲ ਵਿੱਚ ਸਿਵਲ ਪ੍ਰ਼ਸ਼ਾਸ਼ਨ , ਮਾਲ ਵਿਭਾਗ , ਫਾਇਰ ਬਿਗ੍ਰੇਡ , ਐਨ ਡੀ ਆਰ ਐਫ ਤੇ ਐਸ ਡੀ ਆਰ ਐਫ ਨੇ ਭਾਗ ਲਿਆ । ਮੌਕ ਡਰਿੱਲ ਦੌਰਾਨ ਡਰੋਨ ਹਮਲੇ ਤੋਂ ਤੁਰੰਤ ਬਾਅਦ ਹੂਟਰ ਵਜਾਕੇ ਸਭ ਨੂੰ ਖ਼ਤਰੇ ਬਾਰੇ ਸੂਚਿਤ ਕੀਤਾ ਗਿਆ । ਸੰਭਾਵੀ ਅੱਗ ਲੱਗਣ ਪਿੱਛੋੰ ਫਾਇਰ ਬਿ੍ਰਗੇਡ ਵੱਲੋਂ ਅੱਗ ਉੱਪਰ ਕਾਬੂ ਪਾਇਆ ਗਿਆ । ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਵੱਲੋਂ ਸੰਭਾਵੀ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਤੁਰੰਤ ਹਸਪਤਾਲ ਲਿਜਾਇਆ ਗਿਆ । ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੁਰੰਤ ਜ਼ਖਮੀਆਂ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ ।