Uncategorized ਫਿਰੋਜ਼ਪੁਰ ਪੁਲਿਸ ਹੱਥ ਲੱਗੀ ਨਸ਼ਿਆਂ ਨੂੰ ਲੈ ਕੇ ਵੱਡੀ ਕਾਮਯਾਬੀ/ ਭਾਰੀ ਮਾਤਰਾ ਵਿਚ ਨਸ਼ੇ ਤੇ ਡਰੱਗ ਮਨੀ ਸਮੇਤ ਤਿੰਨ ਗ੍ਰਿਫਤਾਰ By admin - May 31, 2025 0 63 Facebook Twitter Pinterest WhatsApp ਫਿਰੋਜਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਤੇ ਲੱਖਾਂ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ ਦੋ ਕਿਲੋ 164 ਗ੍ਰਾਮ ਹੈਰੋਇਨ ਅਤੇ 360 ਨਸ਼ੀਲੀਆਂ ਗੋਲੀਆਂ ਅਤੇ 8 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਸਵਿਫਟ ਕਾਰ ਬਰਾਮਦ ਕੀਤੀ ਐ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਲੋਕ ਸਰਹੱਦ ਪਾਰੋਂ ਨਸ਼ੇ ਲਿਆ ਕੇ ਅੱਗੇ ਸਪਲਾਈ ਕਰਦੇ ਸੀ। ਇਨ੍ਹਾਂ ਤਿੰਨੇ ਤਸਕਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਸਾਂਝਾ ਕਰਦਿਆਂ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘਲ ਖੁਰਦ ਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਛਾਪੇਮਾਰੀ ਕਰਕੇ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਗਿਰਫਤਾਰ ਕੀਤਾ ਅਤੇ ਉਸ ਪਾਸੋਂ ਇੱਕ ਕਿਲੋ 62 ਗ੍ਰਾਮ ਹੈਰੋਇਨ ਅਤੇ 1 ਲੱਖ 70000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਮਾਮਲੇ ਵਿੱਚ ਫਿਰੋਜ਼ਪੁਰ ਦੇ ਪਿੰਡ ਕਿਲਚੇ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਜਿਸ ਪਾਸੋਂ ਇੱਕ ਕਿਲੋ 102 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਜੋ ਕਿ ਇਹ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨੋ ਮੰਗਵਾਉਂਦੇ ਸਨ ਅਤੇ ਅੱਗੇ ਅਲੱਗ ਅਲੱਗ ਜ਼ਿਲਿਆਂ ਵਿੱਚ ਸਪਲਾਈ ਕਰਦੇ ਸਨ। ਪੁਲਿਸ ਨੇ ਇਸ ਦੇ ਇਕ ਹੋਰ ਸਾਥੀ ਨੂੰ 360 ਨਸ਼ੀਲੀਆਂ ਗੋਲੀਆਂ ਤੇ 7 ਲੱਖ ਰੁਪਏ ਡਰੱਗ ਮਨੀ ਤੇ ਇਕ ਸਵਿੱਫਟ ਕਾਰ ਸਮੇਤ ਕਾਬੂ ਕੀਤਾ ਐ। ਫੜੇ ਗਿਆ ਮੁਲਜਮ ਤਰਨ ਤਾਰਨ ਨਾਲ ਸਬੰਧਤ ਐ ਅਤੇ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਸੀ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਪੁਲਿਸ ਨੂੰ ਮੁਲਜ਼ਮਾਂ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਐ।