ਬਠਿੰਡਾ ’ਚ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ/ ਮ੍ਰਿਤਕਾਂ ’ਚ ਦੋ ਮਹਿਲਾਵਾਂ ਤੇ ਇਕ ਨੌਜਵਾਨ ਸ਼ਾਮਲ/ ਟਰਾਲੇ ਦੀ ਲਪੇਟ ’ਚ ਆਉਣ ਕਾਰਨ ਗਈ ਜਾਨ

0
26

ਬਠਿੰਡਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਤਿੰਨ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਇਹ ਹਾਦਸਾ ਬਠਿੰਡਾ ਡੱਬਵਾਲੀ ਰੋਡ ‘ਤੇ ਗਿਆਨੀ ਜ਼ੈਲ ਸਿੰਘ ਕਾਲਜ ਨੇੜੇ ਵਾਪਰਿਆ ਐ। ਸ਼ੁੱਕਰਵਾਰ ਸ਼ਾਮ ਨੂੰ ਵਾਪਰੇ ਇਸ ਹਾਦਸੇ ਵਿਚ ਇਕ ਬੇਕਾਬੂ ਟਰਾਲੇ ਨੇ ਤਿੰਨ ਲੋਕਾਂ ਨੂੰ ਦਰੜ ਦਿੱਤਾ,  ਜਿਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਕੁੜੀਆਂ ਅਤੇ ਇੱਕ ਨੌਜਵਾਨ ਸ਼ਾਮਲ ਐ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ ਹੈ। ਮੌਕੇ ਤੇ ਪਹੁੰਚ  ਪੁਲਿਸ ਨੇ ਲਾਸ਼ਾਂ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਮੁਤਾਬਕ ਡੱਬਵਾਲੀ ਰੋਡ ‘ਤੇ ਗਿਆਨੀ ਜ਼ੈਲ ਸਿੰਘ ਇੰਜੀਨੀਅਰਿੰਗ ਕਾਲਜ ਦੇ ਬਾਹਰ ਇੱਕ ਤੇਜ਼ ਰਫ਼ਤਾਰ ਟਰਾਲਾ ਮੋਟਰਸਾਈਕਲ ਸਵਾਰ ਦੋ ਕੁੜੀਆਂ ਤੇ ਇੱਕ ਨੌਜਵਾਨ ਉੱਤੇ ਚੜ੍ਹ ਗਿਆ। ਇਸ ਹਾਦਸੇ ਵਿੱਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਿੰਨਾਂ ਦੇ ਸਿਰ ਟਰਾਲੇ ਦੇ ਟਾਇਰਾਂ ਹੇਠ ਬੁਰੀ ਤਰ੍ਹਾਂ ਕੁਚਲੇ ਗਏ ਸਨ, ਜਿਸ ਕਾਰਨ ਮੌਕੇ ‘ਤੇ ਕਿਸੇ ਵੀ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਟੀਮ ਵਰਧਮਾਨ ਚੌਕੀ ਪੁਲਿਸ ਦੇ ਨਾਲ ਮੌਕੇ ‘ਤੇ ਪਹੁੰਚੀ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਮ੍ਰਿਤਕ ਜੋਧਪੁਰ ਰੋਮਾਣਾ ਤੋਂ ਬਠਿੰਡਾ ਵੱਲ ਮੋਟਰਸਾਈਕਲ ‘ਤੇ ਆ ਰਹੇ ਸਨ। ਇਸ ਦੌਰਾਨ ਡੱਬਵਾਲੀ ਰੋਡ ‘ਤੇ ਇੰਜੀਨੀਅਰਿੰਗ ਕਾਲਜ ਨੂੰ ਜਾਂਦੇ ਸਮੇਂ ਹਾਦਸਾ ਵਾਪਰਿਆ। ਜਿਸ ਸੜਕ ‘ਤੇ ਹਾਦਸਾ ਹੋਇਆ ਹੈ, ਉਸ ਨੂੰ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਪਹਿਲਾਂ ਹੀ ਖ਼ਤਰਨਾਕ ਸ਼੍ਰੇਣੀਬੱਧ ਕੀਤਾ ਜਾ ਚੁੱਕਾ ਹੈ। ਇੱਥੇ ਇੱਕ ਟੀ-ਪੁਆਇੰਟ ਹੈ ਅਤੇ ਹਰ ਰੋਜ਼ ਬਾਦਲ ਰੋਡ-ਡੱਬਵਾਲੀ ਅਤੇ ਬਠਿੰਡਾ ਸ਼ਹਿਰ ਤੋਂ ਆਉਣ ਵਾਲੇ ਤੇਜ਼ ਰਫ਼ਤਾਰ ਵਾਹਨ ਹਾਦਸਿਆਂ ਦਾ ਕਾਰਨ ਬਣਦੇ ਹਨ।

LEAVE A REPLY

Please enter your comment!
Please enter your name here