Uncategorized ਸਾਕਾ ਨੀਲਾ ਤਾਰਾ ਦੇ 41 ਸਾਲ ਪੂਰੇ ਹੋਣ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ/ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ/ ਜਨਰਲ ਸਕੱਤਰ ਮੰਨਣ ਵੱਲੋਂ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਦੀ ਅਪੀਲ By admin - May 31, 2025 0 24 Facebook Twitter Pinterest WhatsApp -ਜੂਨ 1984 ਨੂੰ ਵਾਪਰੇ ਸਾਕਾ ਨੀਲਾ ਤਾਰਾ ਨੂੰ ਵਾਪਰਿਆ ਅੱਜ 41 ਸਾਲ ਦਾ ਅਰਸਾ ਬੀਤ ਚੁੱਕਾ ਐ ਪਰ ਸਿੱਖਾਂ ਦੇ ਹਿਰਦਿਆਂ ਵਿਚ ਇਸ ਦੇ ਜ਼ਖਮ ਅੱਜ ਵੀ ਅੱਲ੍ਹੇ ਨੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਹਰ ਸਾਲ ਸਮਾਗਮ ਕਰਵਾਏ ਜਾਂਦੇ ਨੇ ਉੱਥੇ ਹੀ ਹਮਲੇ ਸਮੇਂ ਦੇ ਨਿਸ਼ਾਨਾ ਨੂੰ ਸੁਰੱਖਿਅਤ ਕੀਤਾ ਜਾ ਰਿਹਾ ਐ। ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਹਮਲੇ ਦੇ 41 ਸਾਲ ਪੂਰੇ ਹੋਣ ਮੌਕੇ ਇਨ੍ਹਾਂ ਨਿਸ਼ਾਨਾਂ ਨੂੰ ਸੰਗਤ ਦੇ ਰੂਬਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੋਲੀ ਲੱਗਣ ਕਾਰਨ ਜ਼ਖਮੀ ਸਰੂਪ ਨੂੰ ਵੀ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਬਾਰੇ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਾਂਝਾ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ 41 ਸਾਲ ਪਹਿਲਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਘੱਲੂਘਾਰਾ ਹੋਇਆ ਸੀ ਅਤੇ ਫੌਜ ਨੇ ਵੱਡੀ ਗਿਣਤੀ ਸੰਗਤ ਦੀ ਆਮਦ ਦੀ ਪ੍ਰਵਾਹ ਕੀਤੇ ਬਿਨਾਂ ਟੈਂਕਾਂ ਤੇ ਗੋਲਿਆਂ ਦੀ ਵਰਤੋਂ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹ ਦਿੱਤਾ ਸੀ। ਇਸ ਹਮਲੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਨਾਲ ਨਾਲ ਹਮਲੇ ਸਮੇਂ ਦੇ ਨਿਸ਼ਾਨਾ ਨੂੰ ਸੁਰੱਖਿਅਤ ਕਰ ਕੇ ਸੰਗਤ ਦੇ ਰੂਬਰੂ ਕੀਤਾ ਜਾਵੇਗਾ। ਇਸ ਮੌਕੇ ਹੋਣ ਬਾਰੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੇ ਸਾਰੇ ਪ੍ਰਬੰਧ ਪੂਰੇ ਕਰ ਲਏ ਹਨ। ਉਨ੍ਹਾਂ ਸਿੱਖ ਸੰਗਤ ਨੂੰ ਇਸ ਦਿਹਾੜੇ ਮੌਕੇ ਪਹੁੰਚ ਕੇ ਸ਼ਾਂਤੀਪੂਰਨ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕਰਨ ਦੀ ਅਪੀਲ ਕੀਤੀ।