ਅੰਮ੍ਰਿਤਸਰ ਦੇ ਰਾਮਨਗਰ ਇਲਾਕੇ ’ਚ ਚਲੀ ਗੋਲੀ/ ਰੰਜ਼ਿਸ਼ ਦੇ ਚਲਦਿਆਂ ਨੌਜਵਾਨਾਂ ਨੂੰ ਬਣਾਇਆ ਨਿਸ਼ਾਨਾ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
50

ਗੁਰੂ ਨਗਰੀ ਅੰਮ੍ਰਿਤਸਰ ਚ ਰੰਜ਼ਿਸ਼ ਤਹਿਤ ਗੋਲੀਆਂ ਚੱਲਣ ਦਾ ਸਿਲਸਿਲਾ ਲਗਾਤਾਰ ਜਾਰੀ ਐ। ਤਾਜ਼ਾ ਮਾਮਲਾ ਸ਼ਹਿਰ ਦੇ ਮਜੀਠਾ ਰੋਡ ਰਾਮ ਨਗਰ ਕਲੋਨੀ ਤੋ ਸਾਹਮਣੇ ਆਇਆ ਹੈ ਜਿਥੇ ਪੁਰਾਣੀ ਰਜਿੰਸ਼ ਦੇ ਚਲਦੇ ਇਕ ਨੋਜਵਾਨ ਉਪਰ ਜਾਨਲੇਵਾ ਹਮਲਾ ਕਰਨ ਤੋਂ ਬਾਦ ਘਰ ਆ ਕੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਪਰਿਵਾਰ ਤੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਐ।  ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਇਨਸਾਫ ਮੰਗਿਆ ਐ। ਗੋਲੀਆਂ ਚੱਲਣ ਦੀ ਸਾਰੀਆਂ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਉਧਰ ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਸਹਿਜਬੀਰ ਸਿੰਘ ਨੇ ਦੱਸਿਆ ਕਿ ਉਸਦੇ ਨਾਲ ਇਲਾਕੇ ਦੇ ਕੁਝ ਨੌਜਵਾਨਾਂ ਵੱਲੋਂ ਝਗੜਾ ਕਰ ਕੇ ਜ਼ਖਮੀ ਕਰ ਦਿੱਤਾ ਸੀ ਅਤੇ ਜਦੋਣ ਉਹ ਘਰ ਆਇਆ ਤਾਂ ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਇਲਾਕੇ ਦੇ ਪੰਜ ਨੌਜਵਾਨਾਂ ਨੇ ਉਸ ਦੇ ਘਰ ਦੇ ਬਾਹਰ ਆ ਕੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸੰਬਧੀ ਪੁਲਿਸ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਮਜੀਠਾ ਰੋਡ ਰਾਮ ਨਗਰ ਕਲੋਨੀ ਵਿਚ ਗੋਲੀ ਚਲੀ ਜਿਸਦੀ ਜਾਂਚ ਕੀਤੀ ਜਾ ਰਹੀ ਹੈ ਜਲਦ ਆਰੋਪਿਆ ਉਪਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here