ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਉਮੀਦਵਾਰ ਜੀਵਨ ਗੁਪਤਾ/ ਨਾਮਜਦਗੀ ਪੱਤਰ ਭਰਨ ਤੋਂ ਪਹਿਲਾਂ ਜੱਦੀ ਸ਼ਹਿਰ ਦਾ ਕੀਤਾ ਦੌਰਾ/ ਬੱਸੀ ਪਠਾਣਾ ਸ਼ਹਿਰ ਦੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕ ਕੇ ਲਿਆ ਅਸ਼ੀਰਵਾਦ

0
56

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜ ਰਹੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨਾਮਜਦਗੀ ਪੱਤਰ ਭਰਨ ਤੋਂ ਪਹਿਲਾਂ ਆਪਣੇ ਜੱਦੀ ਸ਼ਹਿਰ ਬੱਸੀ ਪਠਾਣਾ ਵਿਖੇ  ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹਿਰ ਦੇ ਧਾਰਮਿਕ ਸਥਾਨਾਂ ਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਇਸ ਤੋਂ ਬਾਅਦ ਉਹ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜੀਵਨ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਲੁਧਿਆਣਾ ਸ਼ਹਿਰ ਅਤੇ ਆਪਣੇ ਜੱਦੀ ਸ਼ਹਿਰ ਬੱਸੀ ਪਠਾਣਾਂ ਦੇ ਲੋਕਾਂ ਦਾ ਭਰਮਾ ਸਮਰਥਨ ਮਿਲ ਰਿਹਾ ਐ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਨੇ, ਇਸ ਲਈ ਲੁਧਿਆਣਾ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਈ ਜਾਵੇਗੀ।

LEAVE A REPLY

Please enter your comment!
Please enter your name here