Uncategorized ਸ੍ਰੀ ਮੁਕਤਸਰ ਪੁਲਿਸ ਦੀ ਰਾਤ ਭਰ ਦੀ ਨਾਈਟ ਡੋਮੀਨੇਸ਼ਨ ਮੁਹਿੰਮ/ ਨਸ਼ਾ ਤੇ ਅਪਰਾਧ ਖ਼ਿਲਾਫ਼ ਚਲਾਇਆ ਗਿਆ ਚੈਕਿੰਗ ਓਪਰੇਸ਼ਨ By admin - June 2, 2025 0 103 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਐ। ਇਸ ਦੇ ਤਹਿਤ ਪੁਲਿਸ ਵੱਲੋਂ ਜ਼ਿਲ੍ਹੇ ਭਰ ਅੰਦਰ ਨਾਈਟ ਡੋਮੀਨੇਸ਼ਨ ਚੈਕਿੰਗ ਮੁਹਿੰਮ ਚਲਾਈ ਗਈ। ਡੀਐਸਪੀ ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਸਮੇਤ ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀਆਂ ਕਰਦਿਆਂ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪਛਾਣ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਸਮੇਤ ਕਿਸੇ ਵੀ ਕਿਸਮ ਦੀ ਗੈਰਕਾਨੂੰਨੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀਆਂ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ।