ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖਤ ਨਰਾਜਗੀ ਜਾਹਰ ਕਰਦਿਆਂ ਦੋਸ਼ੀ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਐ। ਉਨ੍ਹਾਂ ਕਿਹਾ ਕਿ ਇਹ ਇਕ ਘਿਨਾਉਣੀ ਘਟਨਾ ਐ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ, ਥੋੜ੍ਹੀ ਐ। ਉਨ੍ਹਾਂ ਕਿਹਾ ਕਿ ਭਾਵੇਂ ਸੰਗਤ ਨੇ ਦੋਸ਼ੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਐ ਪਰ ਪੁਲਿਸ ਨੂੰ ਅਜਿਹੀਆਂ ਘਟਨਾਵਾਂ ਦੀ ਤੈਅ ਤਕ ਜਾ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਹੋਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਇਹ ਇਕ ਸਾਜ਼ਿਸ਼ ਦਾ ਹਿੱਸਾ ਐ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਹਰ ਬੇਅਦਬੀ ਦੇ ਦੋਸ਼ੀ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਦੱਸ ਕੇ ਗੱਲ ਆਈ ਗਈ ਕਰ ਦਿੱਤੀ ਜਾਂਦੀ ਐ ਪਰ ਸਾਲ ਪੈਦਾ ਹੁੰਦਾ ਐ ਕਿ ਮਾਨਸਿਕ ਤੌਰ ਤੇ ਪ੍ਰੇਸ਼ਾਨ ਲੋਕ ਕੇਵਲ ਗੁਰਧਾਮਾਂ ਨੂੰ ਹੀ ਨਿਸ਼ਾਨਾ ਕਿਉਂ ਬਣਾਉਂਦੇ ਨੇ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਸਾਜ਼ਿਸ਼ ਦਾ ਹਿੱਸਾ ਐ, ਜਿਸ ਦੀ ਨਿਰਪੱਖ ਜਾਂਚ ਕਰ ਕੇ ਅਜਿਹੀਆਂ ਘਟਨਾਵਾਂ ਲਈ ਜਿੰਮੇਵਾਰ ਅਨਸਰਾਂ ਦੀ ਨਿਸ਼ਾਨਦੇਹੀ ਕਰ ਕੇ ਸਖਤ ਕਾਰਵਾਈ ਕਰਨੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਲਈ ਮੌਤ ਦੀ ਸਜ਼ਾ ਦਾ ਪ੍ਰਬੰਧ ਹੋਣਾ ਚਾਹੀਦਾ ਐ ਤਾਂ ਜੋ ਮੁਲਜਮਾਂ ਅੰਦਰ ਡਰ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਐਸਜੀਪੀਸੀ ਅਧਿਕਾਰੀਆਂ ਨੂੰ ਪੁਲਿਸ ਕਮਿਸ਼ਨਰ ਤੇ ਸੀਨੀਅਰ ਅਧਿਕਾਰੀਆਂ ਤਕ ਪਹੁੰਚ ਕਰ ਕੇ ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਨਿਰਪੱਖ ਜਾਂਚ ਤੇ ਦੋਸ਼ੀ ਖਿਲਾਫ ਸਖਤ ਕਾਰਵਾਈ ਲਈ ਕਾਨੂੰਨੀ ਲੜਾਈ ਲੜੇਗੀ।