ਕਿਸਾਨ ਮਜ਼ਦੂਰ ਮੋਰਚਾ ਦੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਪਾਰੀਆਂ ਨੂੰ ਲਾਭ ਦੇਣ ਲਈ ਪਿੰਡਾਂ ਨੂੰ ਉਜਾੜਣ ਜਾ ਰਹੀ ਐ। ਉਹਨਾਂ ਨੇ ਕਿਹਾ ਕਿ ਮਾਨ ਸਰਕਾਰ ਕਹਿੰਦੀ ਸੀ ਕਿ ਪੰਜਾਬ ਦੀ ਸਰਕਾਰ ਪਿੰਡਾਂ ਤੋਂ ਚੱਲੇਗੀ ਅਗਰ ਸਰਕਾਰ ਪਿੰਡਾਂ ਤੋਂ ਚਲਦੀ ਹੁੰਦੀ ਤਾਂ ਚੰਡੀਗੜ੍ਹ ਤੋਂ ਫੈਸਲੇ ਨਹੀਂ ਸੀ ਹੋਣੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਅੱਗੇ ਝੁਕ ਕੇ ਅਜਿਹੇ ਫੈਸਲੇ ਕਰਨ ਜਾ ਰਹੀ ਐ, ਜਿਸ ਨਾਲ ਕਿਸਾਨੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਵੀ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਕਾਰਪੋਰੇਟਾਂ ਦੇ ਪ੍ਰਧਾਨ ਹੇਠ ਕਿਸਾਨੀ ਤੇ ਛੋਟੇ ਕਾਰੋਬਾਰੀਆਂ ਨੂੰ ਖਤਮ ਕਰਨ ਦੇ ਰਾਹ ਪਈਆਂ ਹੋਈਆਂ ਨੇ, ਜਿਸ ਨੂੰ ਕਿਸਾਨ ਜਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ। ਸਰਵਣ ਸਿੰਘ ਪੰਧੇਰ ਕਿਹਾ ਕਿ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੋਲਿੰਗ ਪਾਲਿਸੀ ਦਾ ਅਸੀਂ ਵਿਰੋਧ ਕਰਦੇ ਹਾਂ। ਉਹਨਾਂ ਕਿਹਾ ਕਿ ਲੁਧਿਆਣਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਵਪਾਰੀਆਂ ਅਤੇ ਸ਼ਹਿਰੀਆਂ ਨੂੰ ਖੁਸ਼ ਕਰਨ ਵਾਸਤੇ ਪਿੰਡਾਂ ਦੀ ਜ਼ਮੀਨ ਉਜਾੜੀ ਜਾ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਮਾਨ ਸਰਕਾਰ ਕਹਿੰਦੀ ਸੀ ਕਿ ਪੰਜਾਬ ਦੀ ਸਰਕਾਰ ਪਿੰਡਾਂ ਤੋਂ ਚੱਲੇਗੀ ,ਅਗਰ ਸਰਕਾਰ ਪਿੰਡਾਂ ਤੋਂ ਚਲਦੀ ਹੁੰਦੀ ਤਾਂ ਚੰਡੀਗੜ੍ਹ ਤੋਂ ਫੈਸਲੇ ਨਹੀਂ ਹੋਣੇ ਸੀ। ਇਸ ਦੇ ਨਾਲ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਵੀ ਵਾਅਦਾ ਕੀਤਾ ਸੀ ਲੇਕਿਨ ਉਹ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਦੂਜੇ ਪਾਸੇ ਮਾਨ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਵੀ ਸੱਦਾ ਦਿੱਤਾ ਸੀ ਪਰ ਸਰਕਾਰ ਆਪਣੇ ਉਸ ਬਿਆਨ ਤੋਂ ਵੀ ਖੁਦ ਭੱਜਦੀ ਹੋਈ ਆਉਣ ਵਾਲੇ ਸਮੇਂ ਵਿੱਚ ਨਜ਼ਰ ਆਵੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅਗਰ ਸਰਕਾਰ ਨੂੰ ਲੱਗਦਾ ਹੈ ਕਿ ਕਿਸਾਨਾਂ ਵੱਲੋਂ ਨਜਾਇਜ਼ ਤੌਰ ‘ਤੇ ਕਾਰੋਬਾਰ ਕੀਤੇ ਜਾ ਰਹੇ ਹਨ ਤੇ ਵਿਜੀਲੈਂਸ ਸਰਕਾਰ ਦੇ ਕੋਲ ਹੈ ,ਸਰਕਾਰ ਉਸਦੀ ਜਾਂਚ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰਾਂ ਦੇ ਧੱਕੇ ਖਿਲਾਫ ਇਕਜੁਟ ਹੋਣ ਦੀ ਅਪੀਲ ਕੀਤੀ ਤਾਂ ਜੋ ਸਰਕਾਰਾਂ ਦੇ ਲੋਕ ਮਾਰੂ ਫੈਸਲਿਆਂ ਨੂੰ ਰੋਕਿਆ ਜਾ ਸਕੇ।