Uncategorized ਪਠਾਨਕੋਟ ਪੁਲਿਸ ਦਾ ਹਮਲਾਵਰਾਂ ਖਿਲਾਫ਼ ਐਕਸ਼ਨ/ ਨਸ਼ਾ ਤਸਕਰਾਂ ਨੂੰ ਫੜਣ ਗਈ ਪੁਲਿਸ ’ਤੇ ਕੀਤਾ ਸੀ ਹਮਲਾ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ By admin - June 3, 2025 0 11 Facebook Twitter Pinterest WhatsApp ਪਠਾਨਕੋਟ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਫੜਣ ਗਈ ਪੁਲਿਸ ਪਾਰਟੀ ਤੇ ਹਮਲਾ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਐ। ਪੁਲਿਸ ਨੇ ਚਾਰ ਖਿਲਾਫ ਬਾਏ ਨੇਮ ਅਤੇ 8 ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਬੀਤੇ ਦਿਨ ਸੀਆਈਏ ਸਟਾਫ ਪੁਲਿਸ ਨੇ ਸ਼ਹਿਰ ਦੇ ਪ੍ਰੀਤਨਗਰ ਮੁਹੱਲੇ ਵਿਚ ਨਸ਼ਾ ਤਸਕਰਾਂ ਨੂੰ ਫੜਣ ਲਈ ਛਾਪੇਮਾਰੀ ਕੀਤੀ ਸੀ। ਇਸੇ ਦੌਰਾਨ ਕੁੱਝ ਲੋਕਾਂ ਨੇ ਪੁਲਿਸ ਪਾਰਟੀ ਦੇ ਹਮਲਾ ਕਰ ਕੇ ਮੁਲਜਮਾਂ ਨੂੰ ਛੁਡਾ ਲਿਆ ਸੀ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਸੀ। ਪੁਲਿਸ ਨੇ ਇਸ ਮਾਮਲੇ ਵਿਚ ਦਰਜਨ ਦੇ ਕਰੀਬ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਸੀਆਈਏ ਸਟਾਫ ‘ਤੇ ਕੁੱਝ ਲੋਕਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ ਸੀ, ਜਦੋਂ ਉਹ ਨਸ਼ਾ ਤਸਕਰਾਂ ਨੂੰ ਫੜਣ ਲਈ ਪ੍ਰੀਤਨਗਰ ਮੁਹੱਲੇ ਗਏ ਸਨ। ਜਿਵੇਂ ਹੀ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ, ਕੁੱਝ ਲੋਕਾਂ ਨੇ ਸੀਆਈਏ ਸਟਾਫ ‘ਤੇ ਹਮਲਾ ਕਰ ਦਿੱਤਾ ਅਤੇ ਧੱਕਾ-ਮੁੱਕੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਕੁੱਝ ਲੋਕਾਂ ਨੇ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ, ਜਿਸ ਵਿਚ ਕੁੱਝ ਲੋਕਾਂ ਪੁਲਿਸ ਨਾਲ ਧੱਕਾਮੁਕੀ ਕਰਦੇ ਅਤੇ ਪੁਲਿਸ ਦੁਆਰਾ ਫੜੇ ਮੁਲਜਮਾਂ ਨੂੰ ਛੁਡਾ ਕੇ ਲਿਜਾਂਦੇ ਦਿਖਾਈ ਦੇ ਰਹੇ ਨੇ। ਇਸ ਦੌਰਾਨ ਹਮਲਾਵਰਾਂ ਨੇ ਪੁਲਿਸ ਤੇ ਪੱਥਰਬਾਜ਼ੀ ਵੀ ਕੀਤੀ ਜਿਸ ਤੋਂ ਬਾਅਦ ਪੁਲਿਸ ਨੂੰ ਹਵਾਈ ਫਾਇਰ ਵੀ ਕਰਨੇ ਪਏ। ਇਸੇ ਦੌਰਾਨ ਹਮਲਾਵਰਾਂ ਨੇ ਪੁਲਿਸ ਦੀ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਧੁੱਕਾਮੁੱਕੀ ਦੌਰਾਨ ਪੁਲਿਸ ਮੁਲਜਮਾਂ ਦੇ ਵੀ ਸੱਟਾਂ ਲੱਗੀਆਂ ਨੇ। ਪੁਲਿਸ ਨੇ ਇੱਕ ਦਰਜਨ ਦੇ ਕਰੀਬ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚ ਚਾਰ ਲੋਕਾਂ ਦੇ ਨਾਮ ਲਏ ਗਏ ਹਨ ਅਤੇ ਇਸ ਮਾਮਲੇ ਵਿੱਚ ਅੱਠ ਲੋਕਾਂ ਦੇ ਨਾਮ ਲਏ ਗਏ ਹਨ।