ਫਤਹਿਗੜ੍ਹ ਸਾਹਿਬ ਦੇ ਡੀਸੀ ਦਫਤਰ ਅੱਗੇ ਕਿਸਾਨਾਂ ਦਾ ਅਰਥੀ ਫੂਕ ਮੁਜਾਹਰਾ/ ਮੁੱਖ ਮੰਤਰੀ ਤੇ ਆਪ ਸੁਪਰੀਮੋ ਦੇ ਪੁਤਲੇ ਫੂਕ ਕੇ ਕੀਤੀ ਨਾਅਰੇਬਾਜ਼ੀ

0
6

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਫਤਿਹਗੜ੍ਹ ਸਾਹਿਬ ਦੇ ਡੀਸੀ ਦਫਤਰ ਦੇ ਬਾਹਰ ਅਰਥੀ ਫੂਕ ਮੁਜਾਹਰਾ ਕੀਤਾ।  ਕਿਸਾਨਾਂ ਨੇ ਸੀਐਮ ਮਾਨ ਤੇ ਪਾਰਟੀ ਸੁਪਰੀਮੋ ਕੇਜਰੀਵਾਲ ਦੇ ਪੁਤਲ ਫੂਕ ਕੇ ਪੰਜਾਬ ਸਰਕਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਮਤਰੇਇਆ ਸਲੂਕ ਕਰ ਰਹੀ ਐ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਫੜੋਫੜੀ ਕਰ ਕੇ ਸੰਵਿਧਾਨਕ ਹੱਕਾਂ ਦਾ ਘਾਣ ਕਰ ਰਹੀ ਐ ਜਿਸ ਦੇ ਖਿਲਾਫ ਇਹ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਪ੍ਰਤੀ ਰਵੱਈਆ ਨਾ ਬਦਲਿਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਯੂਥ ਪ੍ਰਧਾਨ ਗੁਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿੱਚ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਪ੍ਰਤੀ ਮਤਰੇਈ ਵਾਂਗ ਵਾਲਾ ਵਤੀਰਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਉਹ ਕੋਈ ਵੀ ਆਪਣੀ ਗੱਲ ਰੱਖਣਾ ਚਾਹੁੰਦੇ ਹਨ ਤਾਂ ਉਹਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਸਥਾਨਕ ਐਮਐਲਏ ਦੇ ਕਹਿਣ ਤੇ ਉਹਨਾਂ ਤੇ ਨਜਾਇਜ਼ ਤੌਰ ਤੇ ਕਾਰਵਾਈਆਂ ਕਰ ਰਹੀ ਹੈ ਜਿਸਦੇ ਰੋਸ਼ ਵਜੋਂ ਅੱਜ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਦਾ ਪੁਤਲਾ ਫੂਕਿਆ ਜਾ ਰਿਹਾ ਉੱਥੇ ਉਹਨਾਂ ਨੇ ਕਿਹਾ ਕਿ ਉਹਨਾਂ ਦੇ ਪਿੰਡ ਵਿੱਚ ਸੀਵਰੇਜ ਦੀ ਪਾਈਪ ਲਾਈਨ ਘਰਾਂ ਦੇ ਅੱਗੇ ਤੋਂ ਲੰਘਾਈ ਜਾ ਰਹੀ ਹੈ। ਜਿਸ ਨੂੰ ਪਿੰਡ ਦੇ ਬਾਹਰ ਬਾਹਰ ਦੀ ਕੱਢਣਾ ਚਾਹੀਦਾ ਹੈ ਪਰ ਪ੍ਰਸ਼ਾਸਨ ਉਨਾਂ ਦੀ ਇੱਕ ਵੀ ਸੁਣਨ ਦੇ ਲਈ ਤਿਆਰ ਨਹੀਂ ਹੈ।

LEAVE A REPLY

Please enter your comment!
Please enter your name here