Uncategorized ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੁਟਕਾ ਸਾਹਿਬ ਦੀ ਬੇਅਦਬੀ/ ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ, ਸੰਗਤ ’ਚ ਭਾਰੀ ਰੋਸ/ ਪੁਲਿਸ ਨੇ ਮੁਲਜਮ ਨੂੰ ਹਿਰਾਸਤ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - June 3, 2025 0 10 Facebook Twitter Pinterest WhatsApp ਸ੍ਰੀ ਦਰਬਾਰ ਸਾਹਿਬ ਦੇ ਬਾਹਰ ਇਕ ਸਖਸ਼ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ਆਈ ਐ। ਘਟਨਾ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਦੇ ਸਾਹਮਣੇ ਦੀ ਦੱਸੀ ਜਾ ਰਹੀ ਐ। ਜਾਣਕਾਰੀ ਅਨੁਸਾਰ ਇੱਥੇ ਇਕ ਸਖਸ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ, ਜਿਸ ਨੂੰ ਮੌਕੇ ਤੇ ਮੌਜੂਦ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਸ਼ਹੀਦੀ ਦਿਹਾੜੇ ਦੌਰਾਨ ਵਾਪਰੀ ਇਸ ਘਟਨਾ ਤੋਂ ਬਾਅਦ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਦੱਸਣਯੋਗ ਐ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ 1 ਤੋਂ 6 ਜੂਨ ਤਕ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਐ, ਜਿਸ ਦੇ ਚਲਦਿਆਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ ਚੱਪੇ ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੇਨਾਂਤ ਕੀਤੀ ਗਈ ਹੈ ਅਤੇ ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਘਟਨਾ ਵਾਪਰਨਾ ਵੱਡੇ ਸਵਾਲ ਖੜ੍ਹੇ ਕਰਦਾ ਐ। ਉਧਰ ਘਟਨਾ ਤੋਂ ਬਾਅਦ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਐ। ਖਬਰਾਂ ਮੁਤਾਬਕ ਸਿੱਖ ਜਥੇਬੰਦੀਆਂ ਦੇ ਆਗੂ ਘਟਨਾ ਸਥਾਨ ਤੋਂ ਪਹੁੰਚਣੇ ਸ਼ੁਰੂ ਹੋ ਗਏ ਨੇ ਅਤੇ ਸੰਗਤ ਵੱਲੋਂ ਦੋਸ਼ੀ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਆਰੋਪੀ ਨੂੰ ਗ੍ਰਿਫਤਾਰ ਕਰ ਲਿੱਤਾ ਹੈ ਅਤੇ ਪੁਲਿਸ ਦੀ ਟੀਮ ਉਸ ਤੋਂ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਘੱਲੂਘਾਰੇ ਦੇ ਦਿਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤੈਨਾਤ ਹੈ ਤੇ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਆ ਰਹੀਆਂ ਹਨ ਅਤੇ ਜਦੋਂ ਇਸ ਆਰੋਪੀ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਤਾਂ ਸੰਗਤ ਵੱਲੋਂ ਹੀ ਉਸ ਆਰੋਪੀ ਨੂੰ ਕਾਬੂ ਕਰ ਲਿੱਤਾ ਗਿਆ ਸੀ। ਫਿਲਹਾਲ ਅਸੀਂ ਆਰੋਪੀ ਤੋਂ ਸਖਤੀ ਨਾਲ ਪੁੱਛਗਿੱਛ ਕਰ ਰਹੇ ਹਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰ ਰਹੇ ਹਾਂ।