Uncategorized ਸ੍ਰੀ ਮੁਕਤਸਰ ਸਾਹਿਬ ਵਿਖੇ ਸਿਲੰਡਰ ਪਾਈਪ ਨੂੰ ਲੱਗੀ ਅੱਗ/ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - June 3, 2025 0 9 Facebook Twitter Pinterest WhatsApp ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਤੇ ਬੀਤੀ ਰਾਤ ਹਾਲਾਤ ਉਸ ਵੇਲੇ ਅਫਰਾ ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਘਰ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਐਨੀ ਤੇਜੀ ਨਾਲ ਫੈਲੀ ਕਿ ਉਸ ਨੇ ਕੁੱਝ ਹੀ ਸਮੇਂ ਅੰਦਰ ਭਿਆਨਕ ਰੂਪ ਅਖਤਿਆਰ ਕਰ ਲਿਆ। ਇਹ ਅੱਗ ਸਿਲੰਡਰ ਦੀ ਪਾਈਪ ਲੀਕ ਹੋਣ ਕਾਰਨ ਲੱਗੀ ਦੱਸੀ ਜਾ ਰਹੀ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ। ਇਸ ਘਟਨਾ ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ ਜਦਕਿ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ। ਜਾਣਕਾਰੀ ਅਨੁਸਾਰ ਬਠਿੰਡਾ ਰੋਡ ਤੇ ਸਥਿਤ ਇਕ ਘਰ ਅੰਦਰ ਖਾਣਾ ਬਣਾਉਣ ਸਮੇਂ ਸਿਲੰਡਰ ਦੀ ਪਾਈਪ ਵਿਚੋਂ ਅਚਾਨਕ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ, ਜਿਸ ਕਾਰਨ ਘਰ ਦਾ ਸਾਰਾ ਸਾਮਾਨ ਅੱਗ ਦੀ ਭੇਂਟ ਚੜ ਗਿਆ। ਗ਼ਨੀਮਤ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿਰਗੇਡ ਦੀ ਗੱਡੀ ਮੌਕੇ ਉੱਤੇ ਪਹੁੰਚ ਗਈ ਤੇ ਅੱਗ ਉਪਰ ਕਾਬੂ ਪਾਇਆ ਗਿਆ।